ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਅਜਨਾਲਾ ਕੋਰਟ ਵਿਚ ਪੇਸ਼ ਕੀਤਾ, ਪੁਲੀਸ ਨੇ ਚਾਰ ਦਿਨਾ ਰਿਮਾਂਡ ਲਿਆ
ਚੰਡੀਗੜ੍ਹ, 21 ਮਾਰਚ: ਕੌਮੀ ਸੁਰੱਖਿਆ ਐਕਟ (NSA) ਹਟਾਏ ਜਾਣ ਤੋਂ ਬਾਅਦ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵਾਪਸ ਪੰਜਾਬ ਲਿਆਂਦੇ ਗਏ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਅੱਜ ਅਜਨਾਲਾ ਕੋਰਟ ਵਿੱਚ ਪੇਸ਼ ਕੀਤਾ ਗਿਆ। ਪੁਲੀਸ ਨੇ ਉਨ੍ਹਾਂ ਦਾ ਚਾਰ ਦਿਨਾ ਰਿਮਾਂਡ ਹਾਸਲ ਕਰ ਲਿਆ, ਹਾਲਾਂਕਿ ਪੁਲੀਸ ਨੇ ਸੱਤ ਦਿਨਾਂ ਰਿਮਾਂਡ ਦੀ ਮੰਗ ਕੀਤੀ ਸੀ।
ਪੁਲੀਸ ਨੇ ਦਲੀਲ ਦਿੱਤੀ ਕਿ ਮੁਲਜ਼ਮਾਂ ਕੋਲੋਂ ਮੋਬਾਈਲ ਤੇ ਹਥਿਆਰ ਬਰਾਮਦ ਕਰਨੇ ਹਨ। ਹੁਣ ਇਨ੍ਹਾਂ ਨੂੰ 25 ਮਾਰਚ ਨੂੰ ਮੁੜ ਕੋਰਟ ਵਿੱਚ ਪੇਸ਼ ਕੀਤਾ ਜਾਵੇਗਾ। ਇਹ ਸੱਤ ਮੁਲਜ਼ਮ—ਬਸੰਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਗਿੱਲ, ਸਰਬਜੀਤ ਸਿੰਘ ਕਲਸੀ ਉਰਫ ਦਲਜੀਤ ਸਿੰਘ, ਗੁਰਿੰਦਰ ਪਾਲ ਸਿੰਘ ਔਜਲਾ, ਹਰਜੀਤ ਸਿੰਘ ਉਰਫ ਚਾਚਾ ਅਤੇ ਕੁਲਵੰਤ ਸਿੰਘ—ਖਿਲਾਫ਼ 23 ਫਰਵਰੀ 2023 ਨੂੰ ਅਜਨਾਲਾ ਪੁਲੀਸ ਸਟੇਸ਼ਨ ’ਤੇ ਹਮਲੇ ਦੇ ਦੋਸ਼ ਵਿਚ ਕੇਸ ਦਰਜ ਹੈ।
ਇਨ੍ਹਾਂ ਮੁਲਜ਼ਮਾਂ ਨੂੰ ਲੈਣ ਲਈ ਐੱਸਪੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੁਲੀਸ ਟੀਮ ਅਸਾਮ ਗਈ ਸੀ। ਉਨ੍ਹਾਂ ਨੂੰ ਪਹਿਲਾਂ ਦਿੱਲੀ, ਫਿਰ ਸੜਕ ਰਾਹੀਂ ਅੰਮ੍ਰਿਤਸਰ ਤੇ ਅਜਨਾਲਾ ਲਿਆਂਦਾ ਗਿਆ। ਅਦਾਲਤ ਵਿਚ ਪੇਸ਼ੀ ਦੌਰਾਨ ਇਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ, ਪਰ ਉਨ੍ਹਾਂ ਨੂੰ ਮੁਲਜ਼ਮਾਂ ਨਾਲ ਮਿਲਣ ਦੀ ਇਜਾਜ਼ਤ ਨਹੀਂ ਮਿਲੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ