ਅੰਮ੍ਰਿਤਸਰ ਵਿੱਚ ਇੱਕ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ, ਰਜਨੀ ਸ਼ਰਮਾ ਅਤੇ ਉਸਦੇ ਪ੍ਰੇਮੀ ਸੋਨੂ ਸ਼ਰਮਾ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਇਨ੍ਹਾਂ ਦੋਵੇਂ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਰਜਨੀ ਸ਼ਰਮਾ ਦੇ ਆਪਣੇ ਘਰ ਦੇ ਸਾਹਮਣੇ ਫ਼ੋਟੋਗ੍ਰਾਫ਼ਰ ਦੀ ਦੁਕਾਨ ਕਰਨ ਵਾਲੇ ਸੋਨੂ ਸ਼ਰਮਾ ਨਾਲ ਪਿਛਲੇ ਚਾਰ ਸਾਲਾਂ ਤੋਂ ਨਜਾਇਜ਼ ਸੰਬੰਧ ਸਨ। ਇਨ੍ਹਾਂ ਸਬੰਧਾਂ ਦੇ ਚੱਲਦੇ ਦੋਵੇਂ ਨੇ ਮਿਲ ਕੇ ਰਜਨੀ ਦੇ ਪਤੀ ਮਣੀ ਸ਼ਰਮਾ ਦਾ ਗਲਾ ਘੋਟ ਕੇ ਕਤਲ ਕਰ ਦਿੱਤਾ ਤੇ ਉਸਦੀ ਲਾਸ਼ ਨੂੰ ਬੋਹੜੂ ਨਹਿਰ ਵਿੱਚ ਸੁੱਟ ਦਿੱਤਾ।
ਦੱਸ ਦਈਏ ਕਿ ਸ਼ੁਰੂ ਵਿੱਚ ਰਜਨੀ ਨੇ ਆਪਣੇ ਪਤੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਥਾਣੇ ਵਿੱਚ ਦਰਜ ਕਰਵਾਈ ਸੀ, ਪਰ ਜਾਂਚ ਦੌਰਾਨ ਦੋ ਦਿਨ ਪਹਿਲਾਂ ਖਾਲੜਾ ਨਹਿਰ ਤੋਂ ਮਣੀ ਸ਼ਰਮਾ ਦੀ ਲਾਸ਼ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਰਜਨੀ ਅਤੇ ਉਸਦੇ ਆਸ਼ਕ ਸੋਨੂ ਨੂੰ ਗ੍ਰਿਫ਼ਤਾਰ ਕੀਤਾ। ਪੁੱਛਗਿੱਛ ਦੌਰਾਨ ਦੋਵਾਂ ਨੇ ਸੱਚਾਈ ਉਗਲੀ ਅਤੇ ਕਬੂਲਿਆ ਕਿ ਉਹਨਾਂ ਨੇ ਮਿਲ ਕੇ ਇਹ ਕਤਲ ਕੀਤਾ।
ਅਦਾਲਤ ਵਿੱਚ ਪੇਸ਼ੀ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਰਜਨੀ ਨੇ ਕਿਹਾ ਕਿ ਉਸਦੇ ਪਿਛਲੇ ਚਾਰ ਸਾਲਾਂ ਤੋਂ ਸੋਨੂ ਨਾਲ ਸੰਬੰਧ ਸਨ। ਉਸਦਾ ਕਹਿਣਾ ਸੀ ਕਿ ਉਹ ਪਤੀ ਨੂੰ ਮਾਰਨਾ ਨਹੀਂ ਚਾਹੁੰਦੀ ਸੀ, ਪਰ ਸੋਨੂ ਨੇ ਕਤਲ ਕਰ ਦਿੱਤਾ। ਰਜਨੀ ਦੇ ਦੋ ਬੱਚੇ ਵੀ ਹਨ ਅਤੇ ਉਸਨੇ ਮੀਡੀਆ ਅੱਗੇ ਪਛਤਾਵਾ ਜ਼ਾਹਰ ਕੀਤਾ। ਦੂਜੇ ਪਾਸੇ ਸੋਨੂ ਨੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਸਨੇ ਕਤਲ ਨਹੀਂ ਕੀਤਾ। ਪੁਲਿਸ ਅਧਿਕਾਰੀਆਂ ਨੇ ਕਿਹਾ ਹੈ ਕਿ ਰਿਮਾਂਡ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ