ਦਿੱਲੀ ਦੇ ਲਾਲ ਕਿਲ੍ਹਾ ਕੰਪਲੈਕਸ ਤੋਂ ਚੋਰੀ ਹੋਏ ਇੱਕ ਕਰੋੜ ਰੁਪਏ ਦੇ ਕਲਸ਼ ਮਾਮਲੇ ਵਿੱਚ ਅਪਰਾਧ ਸ਼ਾਖਾ ਨੇ ਮੁਲਜ਼ਮ ਨੂੰ ਕਲਸ਼ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ। ਚੋਰ ਨੂੰ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਉੱਤਰ ਪ੍ਰਦੇਸ਼ ਦੇ ਹਾਪੁੜ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਆਰੋਪੀਆਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਇੱਕ ਨਹੀਂ ਸਗੋਂ ਤਿੰਨ ਕਲਸ਼ ਚੋਰੀ ਹੋਏ ਸਨ, ਜਿਨ੍ਹਾਂ ਵਿੱਚੋਂ ਇੱਕ ਬਰਾਮਦ ਕਰ ਲਿਆ ਗਿਆ ਹੈ। ਹੋਰ ਮੁਲਜ਼ਮਾਂ ਅਤੇ 2 ਕਲਸ਼ ਬਰਾਮਦ ਕਰਨ ਲਈ ਛਾਪੇਮਾਰੀ ਜਾਰੀ ਹੈ।
ਦਰਅਸਲ 'ਚ ਬੀਤੇ ਦਿਨੀਂ ਦਿੱਲੀ ਦੇ ਇਤਿਹਾਸਕ ਲਾਲ ਕਿਲ੍ਹਾ ਕੰਪਲੈਕਸ ਦੇ 15 ਅਗਸਤ ਪਾਰਕ ਵਿੱਚ ਜੈਨ ਭਾਈਚਾਰੇ ਦਾ ਇੱਕ ਧਾਰਮਿਕ ਸਮਾਗਮ ਚੱਲ ਰਿਹਾ ਸੀ। ਇਸ ਦੌਰਾਨ ਇੱਕ ਕੀਮਤੀ ਸੋਨੇ ਦਾ ਕਲਸ਼ ਚੋਰੀ ਹੋ ਗਿਆ, ਜਿਸਦੀ ਕੀਮਤ ਲਗਭਗ ਇੱਕ ਕਰੋੜ ਰੁਪਏ ਸੀ।
ਜਦੋਂ ਜਾਂਚ ਸ਼ੁਰੂ ਕੀਤੀ ਗਈ ਤਾਂ ਸੀਸੀਟੀਵੀ ਫੁਟੇਜ ਵਿੱਚ ਸਾਫ਼ ਦਿਖਾਈ ਦਿੱਤਾ ਕਿ ਧੋਤੀ ਪਹਿਨੇ ਇੱਕ ਵਿਅਕਤੀ ਚਲਾਕੀ ਨਾਲ ਪੂਜਾ ਸਥਾਨ 'ਤੇ ਪਹੁੰਚ ਗਿਆ ਅਤੇ ਮੌਕੇ ਦਾ ਫਾਇਦਾ ਉਠਾਉਂਦੇ ਹੋਏ ਕਲਸ਼ ਨੂੰ ਆਪਣੇ ਬੈਗ ਵਿੱਚ ਪਾ ਲਿਆ ਅਤੇ ਉੱਥੋਂ ਭੱਜ ਗਿਆ।
ਇਹ ਕਲਸ਼ ਸਿਰਫ਼ ਸੋਨੇ ਅਤੇ ਰਤਨ ਨਾਲ ਜੜਿਆ ਹੋਇਆ ਇੱਕ ਗਹਿਣਾ ਨਹੀਂ ਸੀ, ਸਗੋਂ ਜੈਨ ਭਾਈਚਾਰੇ ਦੇ ਧਾਰਮਿਕ ਸਮਾਗਮਾਂ ਵਿੱਚ ਰੋਜ਼ਾਨਾ ਪੂਜਾ ਦਾ ਇੱਕ ਮਹੱਤਵਪੂਰਨ ਹਿੱਸਾ ਸੀ। ਇਸ ਵਿੱਚ ਲਗਭਗ 760 ਗ੍ਰਾਮ ਸੋਨਾ ਅਤੇ ਲਗਭਗ 150 ਗ੍ਰਾਮ ਕੀਮਤੀ ਰਤਨ ਜਿਵੇਂ ਕਿ ਹੀਰਾ, ਪੰਨਾ ਅਤੇ ਰੂਬੀ ਸਨ।
ਇਸ ਚੋਰੀ ਬਾਰੇ ਪ੍ਰਬੰਧਕ ਕਮੇਟੀ ਦੇ ਮੈਂਬਰ ਪੁਨੀਤ ਜੈਨ ਨੇ ਕਿਹਾ ਸੀ ਕਿ ਇਹ ਕਲਸ਼ ਲੰਬੇ ਸਮੇਂ ਤੋਂ ਵੱਖ-ਵੱਖ ਧਾਰਮਿਕ ਰਸਮਾਂ ਵਿੱਚ ਵਰਤਿਆ ਜਾ ਰਿਹਾ ਸੀ ਅਤੇ ਪੂਜਾ ਦੌਰਾਨ ਹਰ ਰੋਜ਼ ਇੱਕ ਵਿਸ਼ੇਸ਼ ਸਟੇਜ 'ਤੇ ਸਥਾਪਿਤ ਕੀਤਾ ਜਾਂਦਾ ਸੀ। ਸਿਰਫ਼ ਰਵਾਇਤੀ ਪਹਿਰਾਵੇ ਪਹਿਨਣ ਵਾਲੇ ਅਧਿਕਾਰਤ ਵਿਅਕਤੀਆਂ ਨੂੰ ਹੀ ਸਟੇਜ ਵਿੱਚ ਦਾਖਲ ਹੋਣ ਦੀ ਆਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ