ਥਾਣਾ ਭਾਦਸੋਂ ਅਧੀਨ ਆਉਂਦੇ ਪਿੰਡ ਛੰਨਾ ਨੱਥੂਵਾਲੀਆ ਵਿਖੇ ਸਮਾਜ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ 15 ਸਾਲਾ ਨਾਬਾਲਗ ਲੜਕੀ ਨੂੰ ਉਸ ਦੀ ਮਾਂ ਅਤੇ ਨਾਨੀ ਨੇ 3 ਲੱਖ ਰੁਪਏ ’ਚ ਵੇਚ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਕਲਯੁਗੀ ਮਾਂ ਵੱਲੋਂ ਆਪਣੀ ਲੜਕੀ ਦਾ ਸੌਦਾ ਖੰਨਾ ਦੇ ਕਿਸੇ ਪਿੰਡ ਵਿਖੇ ਤੈਅ ਕੀਤਾ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ । ਇਸ ਵੀਡੀਓ ’ਚ ਕਥਿਤ ਮਾਂ 500-500 ਦੇ ਨੋਟ ਦਲਾਲਾਂ ਤੋਂ ਲੈ ਕੇ ਗਿਣ ਰਹੀ ਹੈ। ਜਦੋਂ ਇਸ ਘਟਨਾ ਦਾ ਪਤਾ ਲੜਕੀ ਦੀ ਦਾਦੀ ਨੂੰ ਲੱਗਾ ਤਾਂ ਉਸ ਨੇ ਥਾਣਾ ਭਾਦਸੋਂ ਅਤੇ ਨਾਭਾ ਦੀ ਡੀ. ਐੱਸ. ਪੀ. ਮਨਦੀਪ ਕੌਰ ਨੂੰ ਇਸ ਬਾਰੇ ਜਾਣੂ ਕਰਵਾਇਆ। ਪੜਤਾਲ ਕਰਨ ’ਤੇ ਪਤਾ ਲੱਗਾ ਕਿ ਲੜਕੀ ਨੂੰ ਰਾਜਸਥਾਨ ’ਚ ਵੇਚ ਕੇ ਉਸ ਦਾ ਵਿਆਹ ਵੀ ਕਰ ਦਿੱਤਾ ਗਿਆ। ਪੁਲਸ ਨੇ ਰਾਜਸਥਾਨ ਪਹੁੰਚ ਕੇ ਲੜਕੀ ਨੂੰ ਕਬਜ਼ੇ ’ਚ ਲੈ ਲਿਆ ਹੈ, ਜੋ ਹੁਣ ਆਪਣੇ ਮਾਮਿਆਂ ਕੋਲ ਰਹਿ ਰਹੀ ਹੈ।
ਇਸ ਸਬੰਧੀ ਪੁਲਸ ਨੇ ਨਾਬਾਲਗ ਲੜਕੀ ਦੀ ਮਾਂ ਕਿਰਨਜੀਤ ਕੌਰ ਅਤੇ ਨਾਨੀ ਗੁਰਮੀਤ ਕੌਰ ਨੂੰ ਗ੍ਰਿਫਤਾਰ ਕਰ ਕੇ ਜੇਲ ਦੀਆਂ ਸੀਖਾਂ ਪਿੱਛੇ ਪਹੁੰਚਾ ਦਿੱਤਾ ਹੈ। ਪੁਲਸ ਵੱਲੋਂ ਹੁਣ ਇਹ ਵੀ ਪਤਾ ਲਾਇਆ ਜਾ ਰਿਹਾ ਹੈ ਕਿ ਇਸ ਗਿਰੋਹ ’ਚ ਹੋਰ ਕਿਹੜੇ-ਕਿਹੜੇ ਵਿਅਕਤੀ ਸ਼ਾਮਲ ਹਨ। ਡੀ. ਐੱਸ. ਪੀ. ਮਨਦੀਪ ਕੌਰ ਚੀਮਾ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਅਸੀਂ 4 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ, ਜਿਨ੍ਹਾਂ ’ਚ ਲੜਕੀ ਦੀ ਮਾਂ ਕਿਰਨਜੀਤ ਕੌਰ , ਨਾਨੀ ਗੁਰਮੀਤ ਕੌਰ ਅਤੇ 2 ਹੋਰ ਵਿਅਕਤੀ ਸ਼ਾਮਲ ਹਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ