ਬੀਐੱਸਐੱਫ ਨੇ ਪਾਕਿਸਤਾਨੀ ਡਰੋਨ ਸੁੱਟ ਕੇ ਸਵਾ ਤਿੰਨ ਕਿਲੋ ਹੈਰੋਇਨ ਬਰਾਮਦ ਕੀਤੀ
ਤਰਨ ਤਾਰਨ ਦੇ ਕਸਬਾ ਖੇਮਕਰਨ ਦੇ ਬਾਹਰਵਾਰ ਪੁਲੀਸ ਤੇ ਬੀਐੱਸਐੱਫ ਨੇ ਸਾਂਝੀ ਤਲਾਸ਼ੀ ਮੁਹਿੰਮ ਦੌਰਾਨ ਝੋਨੇ ਦੇ ਖੇਤਾਂ ‘ਚ ਅੱਜ ਸਵੇਰੇ ਡਿੱਗੇ ਡਰੋਨ ਤੇ ਉਸ ਨਾਲ ਬੰਨ੍ਹੇ ਹੋਏ ਤਿੰਨ ਪੈਕੇਟ ਹੈਰੋਇਨ ਬਰਾਮਦ ਕੀਤੇ ਹਨ। ਹੈਰੋਇਨ ਸਵਾ ਤਿੰਨ ਕਿਲੋ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਬੀਐੱਸਐੱਫ ਨੇ ਪਾਕਿਸਤਾਨ ਤੋਂ ਆਏ ਡਰੋਨ ਨੂੰ ਗੋਲੀ ਮਾਰ ਕੇ ਸੁੱਟ ਲਿਆ ਸੀ। ਬੀਤੀ ਰਾਤ ਸੀਮਾ ਚੌਕੀ ਕਲਸ਼ ਨੇੜੇ ਪਾਕਿਸਤਾਨੀ ਡਰੋਨ ਹਲਚਲ ਹੋਈ ਸੀ ਤੇ ਉਸ ਨੂੰ ਸੁੱਟ ਲਿਆ ਗਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ