ਅੱਜ ਸਵੇਰੇ ਪਟਿਆਲਾ ਦੇ ਰਾਜਪੁਰਾ ਵਿਚ ਇਕ ਕਾਤਲ ਤੇ ਪੁਲਸ ਪਾਰਟੀ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਕਤਲ ਕੇਸ ਵਿਚੋਂ ਫ਼ਰਾਰ ਚੱਲ ਰਹੇ ਇਕ ਮੁਲਜ਼ਮ ਨੇ ਪੁਲਸ ਪਾਰਟੀ ਉੱਪਰ ਫ਼ਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ ਜਿਸ ਵਿਚ ਮੁਲਜ਼ਮ ਦੀ ਲੱਤ ਵਿਚ ਗੋਲ਼ੀ ਲੱਗੀ ਤੇ ਉਸ ਨੂੰ ਕਾਬੂ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਮੁਲਜ਼ਮ ਨੇ 20 ਤਾਰੀਖ਼ ਨੂੰ ਪਿੰਡ ਗੱਜੂ ਮਾਜਰਾ ਵਿਚ ਤਰਸੇਮ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਕੀਤਾ ਸੀ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਚੱਲ ਰਿਹਾ ਸੀ। ਪੁਲਸ ਅੱਜ ਗੁਪਤ ਸੂਚਨਾ ਦੇ ਅਧਾਰ 'ਤੇ ਉਸ ਦਾ ਪਿੱਛਾ ਕਰ ਰਹੀ ਸੀ ਤਾਂ ਇਸ ਨੇ ਪੁਲਸ ਉੱਪਰ ਫ਼ਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਕੀਤੀ ਗਈ ਜਵਾਬੀ ਫ਼ਾਇਰਿੰਗ ਵਿਚ ਗੁਰਪ੍ਰੀਤ ਸਿੰਘ ਦੀ ਲੱਤ ਵਿਚ ਗੋਲ਼ੀ ਲੱਗੀ ਤੇ ਉਸ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮ ਦੇ ਖ਼ਿਲਾਫ਼ ਕਤਲ ਤੋਂ ਇਲਾਵਾ ਡਕੈਤੀ ਤੇਹੋਰ ਕਈ ਕ੍ਰਿਮਿਨਲ ਕੇਸ ਦਰਜ ਹਨ। ਪੁਲਸ ਦੀ ਸੂਚਨਾ ਮੁਤਾਬਕ ਇਹ ਕਿਸੇ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਸੀ, ਜਿਸ ਨੂੰ ਪੁਲਸ ਨੇ ਟਾਲ਼ ਦਿੱਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ