ਅੱਜ ਤੜਕਸਾਰ ਮੁਹਾਲੀ ’ਚ ਜਿੰਮ ਮਾਲਕ ’ਤੇ ਗੋਲੀਆਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ। ਅਜੇ ਇਹ ਮਾਮਲਾ ਸੁਲਝਿਆ ਨਹੀਂ ਸੀ ਕਿ ਚੰਡੀਗੜ੍ਹ ’ਚ ਵੀ ਗੋਲੀਬਾਰੀ ਦੀ ਘਟਨਾ ਵਾਪਰੀ। ਮਿਲੀ ਜਾਣਕਾਰੀ ਮੁਤਾਬਿਕ ਚੰਡੀਗੜ੍ਹ ਦੇ ਕਝੇੜੀ ਸਥਿਤ ਹੋਟਲ ਦਿਲਜੋਤ ਵਿੱਚ ਮੋਟਰਸਾਈਕਲ 'ਤੇ ਆਏ ਅਤੇ ਗੋਲੀਆਂ ਚਲਾਈਆਂ। ਅਪਰਾਧੀਆਂ ਨੇ ਲਗਭਗ ਪੰਜ ਰਾਊਂਡ ਫਾਇਰ ਕੀਤੇ ਅਤੇ ਮੌਕੇ ਤੋਂ ਭੱਜ ਗਏ। ਸੂਚਨਾ ਮਿਲਣ 'ਤੇ, ਪੁਲਿਸ ਸੁਪਰਡੈਂਟ (ਸ਼ਹਿਰ) ਪ੍ਰਿਯੰਕਾ, ਆਪ੍ਰੇਸ਼ਨ ਸੈੱਲ ਅਤੇ ਪੁਲਿਸ ਸਟੇਸ਼ਨ 36 ਦੀ ਇੱਕ ਟੀਮ ਮੌਕੇ 'ਤੇ ਪਹੁੰਚੀ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੇ ਹੋਟਲ ਤੋਂ ਸੀਸੀਟੀਵੀ ਫੁਟੇਜ ਜ਼ਬਤ ਕਰ ਲਈ ਹੈ ਅਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਆਲੇ ਦੁਆਲੇ ਦੇ ਇਲਾਕਿਆਂ ਦੀ ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ, ਪੁਲਿਸ ਇਸ ਮਾਮਲੇ ਨੂੰ ਗੈਂਗ ਵਾਰ ਅਤੇ ਪੁਰਾਣੀ ਰੰਜਿਸ਼ ਨਾਲ ਜੋੜ ਰਹੀ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਅਪਰਾਧੀਆਂ ਨੇ ਪਹਿਲਾਂ ਮੁਹਾਲੀ ਵਿੱਚ ਜਿੰਮ ਦੇ ਮਾਲਕ ਵਿੱਕੀ ਨੂੰ ਗੋਲੀ ਮਾਰੀ ਅਤੇ ਫਿਰ ਚੰਡੀਗੜ੍ਹ ਚਲੇ ਗਏ। ਉਨ੍ਹਾਂ ਦਾ ਨਿਸ਼ਾਨਾ ਸੈਕਟਰ 49 ਦਾ ਰਹਿਣ ਵਾਲਾ ਅਤੇ ਹੋਟਲ ਦਿਲਜੋਤ ਦਾ ਮਾਲਕ ਵੀਰੂ ਸੀ। ਦੋਸ਼ੀ ਨੇ ਮੰਨਿਆ ਸੀ ਕਿ ਵੀਰੂ ਹੋਟਲ ਵਿੱਚ ਮੌਜੂਦ ਹੋਵੇਗਾ, ਪਰ ਉਹ ਉਸ ਸਮੇਂ ਘਰ ਵਿੱਚ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ