ਬੰਗਾਲ 'ਚ ਤੇਜ਼ੀ ਨਾਲ ਵਧ ਰਹੇ ਡੇਂਗੂ ਦੇ ਮਾਮਲੇ, ਸਰਕਾਰ ਨੇ ਕਿਹਾ- ਕੰਟਰੋਲ 'ਚ ਹੈ ਸਥਿਤੀ
ਪੱਛਮੀ ਬੰਗਾਲ ਵਿੱਚ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਜੁਲਾਈ ਦੇ ਆਖ਼ਰੀ ਹਫ਼ਤੇ ਵਿੱਚ ਪੇਂਡੂ ਖੇਤਰਾਂ ਦੇ ਕਰੀਬ 500 ਲੋਕ ਇਸ ਮੱਛਰ ਤੋਂ ਫੈਲਣ ਵਾਲੀ ਇਨਫੈਕਸ਼ਨ ਦਾ ਸ਼ਿਕਾਰ ਹੋਏ। ਸਿਹਤ ਵਿਭਾਗ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਫਿਲਹਾਲ ਸਥਿਤੀ ਕਾਬੂ ਹੇਠ ਹੈ।
ਜਨਵਰੀ ਤੋਂ ਲੈ ਕੇ ਹੁਣ ਤੱਕ ਰਾਜ ਵਿੱਚ ਘੱਟੋ-ਘੱਟ 2640 ਲੋਕਾਂ ਵਿੱਚ ਇਹ ਵਾਇਰਲ ਇਨਫੈਕਸ਼ਨ ਪਾਇਆ ਗਿਆ ਹੈ, ਜਿਨ੍ਹਾਂ ਵਿੱਚੋਂ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ 363 ਮਾਮਲੇ ਹਨ। ਪੱਛਮੀ ਬੰਗਾਲ ਵਿੱਚ 24 ਤੋਂ 31 ਜੁਲਾਈ ਦਰਮਿਆਨ ਡੇਂਗੂ ਦੇ ਲਗਭਗ 500 ਮਾਮਲੇ ਸਾਹਮਣੇ ਆਏ, ਜਿਨ੍ਹਾਂ ਵਿੱਚ ਮੁਰਸ਼ਿਦਾਬਾਦ ਜ਼ਿਲ੍ਹੇ ਵਿੱਚ 68 ਅਤੇ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ 50 ਡੇਂਗੂ ਦੇ ਮਾਮਲੇ ਸ਼ਾਮਲ ਹਨ। ਅਧਿਕਾਰੀ ਨੇ ਪੀਟੀਆਈ ਨੂੰ ਦੱਸਿਆ, “ਜੁਲਾਈ ਦੇ ਆਖਰੀ ਹਫ਼ਤੇ ਤੋਂ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਦੇਖਿਆ ਗਿਆ ਹੈ। ਇਹ ਮੁੱਖ ਤੌਰ 'ਤੇ ਮੀਂਹ ਕਾਰਨ ਹੈ। ਅਸੀਂ ਲਗਭਗ ਹਰ ਸਾਲ ਇਸ ਸਮੇਂ ਡੇਂਗੂ ਦੇ ਮਾਮਲਿਆਂ ਵਿੱਚ ਇੰਨਾ ਵਾਧਾ ਦੇਖਦੇ ਹਾਂ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਸਥਿਤੀ ਕਾਬੂ ਹੇਠ ਹੈ।'
ਮਾਲਦਾ ਜ਼ਿਲ੍ਹੇ ਵਿੱਚ ਜੁਲਾਈ ਦੇ ਆਖ਼ਰੀ ਹਫ਼ਤੇ ਵਿੱਚ ਡੇਂਗੂ ਦੇ 53 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਹੁਗਲੀ ਵਿੱਚ 50, ਪੂਰਬੀ ਬਰਧਮਾਨ ਵਿੱਚ 44 ਅਤੇ ਦੱਖਣੀ 24 ਪਰਗਨਾ ਵਿੱਚ 32 ਡੇਂਗੂ ਦੇ ਮਾਮਲੇ ਸਾਹਮਣੇ ਆਏ। ਇਸ ਦੌਰਾਨ ਕੋਲਕਾਤਾ ਅਤੇ ਇਸ ਦੇ ਆਸਪਾਸ ਦੇ ਖੇਤਰਾਂ ਵਿੱਚ 18 ਮਾਮਲੇ ਸਾਹਮਣੇ ਆਏ ਹਨ। ਅਧਿਕਾਰੀ ਨੇ ਕਿਹਾ, ''ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜਨਵਰੀ ਤੋਂ ਲੈ ਕੇ ਹੁਣ ਤੱਕ ਉੱਤਰੀ 24 ਪਰਗਨਾ ਜ਼ਿਲ੍ਹੇ ਵਿੱਚ ਡੇਂਗੂ ਦੇ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਸਾਲ ਇਹ ਗਿਣਤੀ 363 ਹੈ।''
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ