ਮਨਾ ਕਰਨ ਦੇ ਬਾਵਜੂਦ ਸ਼ਖ਼ਸ ਕਰ ਰਿਹਾ ਸੀ ਡੁੱਬੇ ਪੁਲ ਨੂੰ ਪਾਰ, ਕਾਰ ਸਮੇਤ ਰੁੜ੍ਹਿਆ
ਪੱਛਮੀ ਬੰਗਾਲ ਦੇ ਪੱਛਮੀ ਬਰਧਮਾਨ ਜ਼ਿਲ੍ਹੇ ਵਿਚ ਪੁਲ ਨੂੰ ਪਾਰ ਕਰਦੇ ਸਮੇਂ ਕਾਰ ਪਾਣੀ 'ਚ ਰੁੜ੍ਹ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਉਕਤ ਵਿਅਕਤੀ ਆਸਨਸੋਲ ਦੇ ਕਲਿਆਣਪੁਰ ਹਾਊਸਿੰਗ ਇਲਾਕੇ 'ਚ ਵਿਅਕਤੀ ਪਾਣੀ ਵਿਚ ਡੁੱਬੇ ਪੁਲ ਨੂੰ ਪਾਰ ਕਰ ਰਿਹਾ ਸੀ ਤਾਂ ਉਸ ਦੀ ਕਾਰ ਰੁੜ੍ਹ ਗਈ। ਸਥਾਨਕ ਲੋਕਾਂ ਨੇ ਦੱਸਿਆ ਕਿ ਕਾਰ ਡਰਾਈਵਰ ਨੂੰ ਪਾਣੀ ਵਿਚ ਡੁੱਬੇ ਪੁਲ ਨੂੰ ਪਾਰ ਨਾ ਕਰਨ ਦੀ ਚੇਤਾਵਨੀ ਦਿੱਤੀ ਗਈ ਸੀ।
ਅਧਿਕਾਰੀਆਂ ਨੇ ਦੱਸਿਆ ਕਿ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (NDRF) ਨੇ ਸ਼ਨੀਵਾਰ ਨੂੰ ਘਟਨਾ ਸਥਾਨ ਤੋਂ ਲਾਸ਼ ਬਰਾਮਦ ਕੀਤੀ ਅਤੇ ਪੋਸਟਮਾਰਟਮ ਲਈ ਭੇਜ ਦਿੱਤੀ। ਉਨ੍ਹਾਂ ਮੁਤਾਬਕ ਮੋਹਲੇਧਾਰ ਮੀਂਹ ਕਾਰਨ ਪੱਛਮੀ ਬਰਧਮਾਨ ਅਤੇ ਪੂਰਬੀ ਬਰਧਮਾਨ ਜ਼ਿਲ੍ਹਿਆਂ ਅਤੇ ਕੋਲਕਾਤਾ ਵਿਚ ਪਾਣੀ ਭਰ ਗਿਆ ਹੈ। ਪੱਛਮੀ ਬਰਧਮਾਨ ਜ਼ਿਲੇ ਦੇ ਅੰਡਾਲ ਸਥਿਤ ਕਾਜ਼ੀ ਨਜ਼ਰੁਲ ਇਸਲਾਮ (KNI) ਹਵਾਈ ਅੱਡੇ ਤੋਂ ਉਡਾਣ ਸੰਚਾਲਨ ਸ਼ੁੱਕਰਵਾਰ ਨੂੰ ਇਮਾਰਤ ਦੇ ਅੰਦਰ ਅਤੇ ਆਲੇ-ਦੁਆਲੇ ਪਾਣੀ ਭਰ ਜਾਣ ਕਾਰਨ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਕਿਹਾ ਕਿ ਸ਼ਨੀਵਾਰ ਦੁਪਹਿਰ ਨੂੰ KNI ਹਵਾਈ ਅੱਡੇ 'ਤੇ ਉਡਾਣ ਸੰਚਾਲਨ ਸ਼ੁਰੂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਹਵਾਈ ਅੱਡੇ ਦੇ ਰਨਵੇਅ ਅਤੇ ਹੋਰ ਖੇਤਰਾਂ ਵਿਚ ਪਾਣੀ ਦਾ ਪੱਧਰ ਘਟ ਰਿਹਾ ਹੈ ਅਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ