ਸਾਬਕਾ MP ਕਿਰਨ ਖੇਰ ਨੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਸੀਨੀਅਰ ਆਗੂ ਅਤੇ ਚੰਡੀਗੜ੍ਹ ਦੀ ਸਾਬਕਾ ਸੰਸਦ ਮੈਂਬਰ ਕਿਰਨ ਖੇਰ ਨੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਕਿਰਨ ਖੇਰ ਨੇ ਗੁਲਾਬ ਚੰਦ ਕਟਾਰੀਆ ਨਾਲ ਪੰਜਾਬ ਰਾਜ ਭਵਨ 'ਚ ਮੁਲਾਕਾਤ ਕੀਤੀ ਹੈ। ਚੰਡੀਗੜ੍ਹ ਦੇ ਨਵੇਂ ਪ੍ਰਸ਼ਾਸਕ ਨਾਲ ਕੀਤੀ ਮੁਲਾਕਾਤ ਦੀ ਫੋਟੋ ਕਿਰਨ ਖੇਰ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਵੀ ਸਾਂਝੀ ਕੀਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਹੋਰ ਕੋਈ ਵੀ ਜਾਣਕਾਰੀ ਐਕਸ 'ਤੇ ਸਾਂਝੀ ਨਹੀਂ ਕੀਤੀ ਗਈ।
ਇਸ ਮੀਟਿੰਗ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਬੀਤੇ ਦਿਨ ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਯੂ. ਟੀ. ਸਕੱਤਰੇਤ 'ਚ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ। ਮੀਟਿੰਗ 'ਚ ਉਨ੍ਹਾਂ ਨੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆ ਨੂੰ ਲੋਕ ਸੇਵਾ ਵਿਚ ਹਰ ਸਮੇਂ ਹਾਜ਼ਰ ਰਹਿਣ ਦੇ ਹੁਕਮ ਦਿੱਤੇ ਸਨ।
ਜ਼ਿਕਰਯੋਗ ਹੈ ਕਿ ਕਿਰਨ ਖੇਰ 10 ਸਾਲ ਲਗਾਤਾਰ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਰਹੇ ਹਨ। ਸਾਲ 2024 ਦੀਆਂ ਚੋਣਾਂ 'ਚ ਭਾਜਪਾ ਨੇ ਚੰਡੀਗੜ੍ਹ ਤੋਂ ਸੰਜੇ ਟੰਡਨ ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਦੂਜੇ ਪਾਸੇ ਕਿਰਨ ਖੇਰ ਚੰਡੀਗੜ੍ਹ ਵਿੱਚ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਵੀ ਕਾਫੀ ਚਰਚਾ ਵਿੱਚ ਰਹੇ ਸਨ ਕਿਉਂਕਿ ਮੈਟਰੋ ਪ੍ਰਾਜੈਕਟ ਨੂੰ ਲੈ ਕੇ ਕਿਰਨ ਖੇਰ ਵੱਲੋਂ ਅਕਸਰ ਹੀ ਅਖ਼ਬਾਰਾਂ ਵਿੱਚ ਇਹ ਬਿਆਨਬਾਜ਼ੀ ਕੀਤੀ ਜਾਂਦੀ ਸੀ ਕਿ ਉਹ ਸੁੰਦਰ ਸ਼ਹਿਰ ਚੰਡੀਗੜ੍ਹ ਨੂੰ ਕਿਸੇ ਵੀ ਕੀਮਤ 'ਤੇ ਤਬਾਹ ਨਹੀਂ ਹੋਣ ਦੇਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ