ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਸੋਸ਼ਲ ਮੀਡੀਆ 'ਤੇ ਅਫਵਾਹਾਂ ਤੋਂ ਸੁਚੇਤ ਰਹਿਣ ਲਈ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਝੂਠੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਅੰਦਰ ਦੋ -ਦੋ ਫੁੱਟ ਪਾਣੀ ਭਰ ਚੁੱਕਿਆ ਹੈ। ਅਜਿਹੀ ਕੋਈ ਗੱਲ ਨਹੀਂ ਹੈ ,ਸੰਗਤਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਅਫਵਾਹਾਂ ਸੋਸ਼ਲ ਮੀਡੀਆ 'ਤੇ ਫੈਲਾਈਆਂ ਜਾ ਰਹੀਆਂ ਹਨ ,ਜਦਕਿ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ 'ਚ ਇੱਕ ਬੂੰਦ ਵੀ ਪਾਣੀ ਦੀ ਨਹੀਂ ਹੈ। ਉਨ੍ਹਾਂ ਕਿਹਾ ਸੰਗਤਾਂ ਜਿਵੇਂ ਪਹਿਲਾਂ ਦਰਸ਼ਨ ਕਰਨ ਆ ਰਹੀਆਂ ਸਨ ,ਉਵੇਂ ਹੀ ਦਰਸ਼ਨ ਕਰਨ ਹੁਣ ਵੀ ਆ ਰਹੀਆਂ ਹਨ, ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ।
ਇਸ ਮੌਕੇ ਉਨਾਂ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਬਾਰੇ ਵਾਲੇ ਲੋਕਾਂ ਬਾਰੇ ਕਿਹਾ ਕਿ ਇਹ ਔਖੀ ਘੜੀ ਵਿੱਚ ਤੁਸੀਂ ਅਜਿਹੀਆਂ ਅਫਵਾਹਾਂ ਨਾ ਫੈਲਾਓ, ਲੋਕਾਂ ਨੂੰ ਵੀ ਇਹ ਅਪੀਲ ਕੀਤੀ ਕਿ ਅਜਿਹੀਆਂ ਅਫਵਾਹਾਂ 'ਤੇ ਬਿਲਕੁਲ ਧਿਆਨ ਨਾ ਦਿੱਤਾ ਜਾਵੇ ਅਤੇ ਨਾ ਹੀ ਅਜਿਹੀਆਂ ਵੀਡੀਓਜ ਫੋਟੋਜ ਅੱਗੇ ਫਾਰਵਰਡ ਕੀਤੀਆਂ ਜਾਣ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ