ਭਾਰੀ ਫ਼ੌਜ ਤਾਇਨਾਤੀ ਦੇ ਬਾਵਜੂਦ ਅੱਤਵਾਦੀ ਕਿਵੇਂ ਕਰ ਰਹੇ ਜੰਮੂ ਕਸ਼ਮੀਰ 'ਚ ਘੁਸਪੈਠ : ਫਾਰੂਕ ਅਬਦੁੱਲਾ
ਜੰਮੂ - ਨੈਸ਼ਨਲ ਕਾਨਫਰੰਸ (ਨੇਕਾਂ) ਦੇ ਮੁਖੀ ਫਾਰੂਕ ਅਬਦੁੱਲਾ ਨੇ ਜੰਮੂ-ਕਸ਼ਮੀਰ ਵਿਚ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਮੁਕਾਬਲਿਆਂ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਭਾਰੀ ਫ਼ੌਜ ਤਾਇਨਾਤੀ ਦੇ ਬਾਵਜੂਦ ਸਰਹੱਦ ਪਾਰੋਂ ਅੱਤਵਾਦੀਆਂ ਦੀ ਘੁਸਪੈਠ 'ਤੇ ਸਵਾਲ ਖੜ੍ਹੇ ਕੀਤੇ। ਅਬਦੁੱਲਾ ਨੇ ਚਿਨਾਬ ਘਾਟੀ ਦੇ ਕਿਸ਼ਤਵਾੜ ਜ਼ਿਲ੍ਹੇ 'ਚ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ,''ਸਰਹੱਦਾਂ 'ਤੇ (ਜੰਮੂ-ਕਸ਼ਮੀਰ 'ਚ) ਇੰਨੀ ਫ਼ੌਜ ਤਾਇਨਾਤ ਹੈ, ਜਿੰਨੀ ਮੈਨੂੰ ਲੱਗਦਾ ਹੈ ਕਿ ਕਿਸੇ ਹੋਰ ਦੇਸ਼ 'ਚ ਨਹੀਂ ਹੈ ਪਰ ਫਿਰ ਵੀ ਉਹ (ਅੱਤਵਾਦੀ) ਇਕ ਪਾਸੇ ਭਾਰਤ ਤੋਂ ਘੁਸਪੈਠ ਕਰ ਰਹੇ ਹਨ।'' ਉਨ੍ਹਾਂ ਕਿਹਾ,''ਉਹ ਸਾਰੇ ਸਾਡੀ ਤਬਾਹੀ ਲਈ ਇਕਜੁੱਟ ਹਨ।
ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਬਦੁੱਲਾ ਘਾਟੀ ਦੇ ਦੌਰੇ 'ਤੇ ਹਨ, ਜਿਸ 'ਚ ਡੋਡਾ ਅਤੇ ਰਾਮਬਨ ਜ਼ਿਲ੍ਹੇ ਵੀ ਸ਼ਾਮਲ ਹਨ। ਉਨ੍ਹਾਂ ਦਾ ਹਫ਼ਤਾ ਭਰ ਦਾ ਦੌਰਾ ਪਾਰਟੀ ਵਰਕਰਾਂ ਨਾਲ ਜੁੜਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜ਼ੋਰਦਾਰ ਤਿਆਰੀਆਂ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ਤੋਂ ਅੱਤਵਾਦੀਆਂ ਅਤੇ ਸੁਰੱਖਿਆ ਫ਼ੋਰਸਾਂ ਵਿਚਾਲੇ ਮੁਕਾਬਲਿਆਂ ਦੀਆਂ ਖ਼ਬਰਾਂ ਆ ਰਹੀਆਂ ਹਨ, ਜਿਸ ਕਾਰਨ ਲੋਕਾਂ 'ਚ ਚਿੰਤਾ ਵਧ ਰਹੀ ਹੈ। ਪਾਰਟੀ ਦੇ ਅਹੁਦਾ ਅਧਿਕਾਰੀਆਂ ਵਿਚਾਲੇ ਇਕਜੁਟਤਾ ਦੀ ਅਪੀਲ ਕਰਦੇ ਹੋਏ ਨੇਕਾਂ ਮੁਖੀ ਅਬਦੁੱਲਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵਰਕਰ ਸਭ ਤੋਂ ਖ਼ਰਾਬ ਉਤਪੀੜਨ ਦਾ ਸਾਹਮਣਾ ਕਰ ਰਹੇ ਹਨ, ਜਿਸ ਦਾ ਮੁਕਾਬਲਾ ਸਿਰਫ਼ ਇਕਜੁਟ ਕੋਸ਼ਿਸ਼ਾਂ ਨਾਲ ਹੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ,''ਸਾਨੂੰ ਧਰਮ, ਖੇਤਰ, ਜਾਤੀ ਅਤੇ ਪੰਥ ਦੇ ਆਧਾਰ 'ਤੇ ਕਿਸੇ ਵੀ ਭੇਦਭਾਵ ਦੇ ਬਿਨਾਂ ਜੰਮੂ ਕਸ਼ਮੀਰ ਦੇ ਭਵਿੱਖ ਲਈ ਮਾਨਸਿਕ ਅਤੇ ਸਰੀਰਕ ਰੂਪ ਨਾਲ ਇਕਜੁਟ ਹੋਣਾ ਹੋਵੇਗਾ।''
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ