ਪੰਜਾਬ ਦੇ ਸ਼ਹਿਰਾਂ ਨੂੰ ਲੈ ਕੇ ਅਹਿਮ ਖ਼ਬਰ, ਕੈਬਨਿਟ ਮੰਤਰੀ ਨੇ ਕੀਤਾ ਐਲਾਨ
ਅਜਿਹੇ ਕੈਂਪ ਪਹਿਲੀ ਵਾਰ ਲਗਾਏ ਜਾ ਰਹੇ ਹਨ। ਮੁੰਡੀਆਂ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਾਅਦੇ ਨਹੀਂ ਗਾਰੰਟੀ ਦਿੰਦੀ ਹੈ, ਜੋ ਹਰ ਹੀਲੇ ਪੂਰੀ ਕੀਤੀ ਜਾ ਰਹੀ ਹੈ। ਲੰਬੇ ਸਮੇਂ ਤੋਂ ਬਿਨਾਂ ਐੱਨ. ਓ. ਸੀ. ਦੇ ਪਲਾਟਾਂ ਦੀ ਰਜਿਸਟਰੀ ਦਾ ਕੰਮ ਲਟਕਿਆ ਪਿਆ ਸੀ, ਜਿਸ ਸਬੰਧੀ ਸਰਕਾਰ ਵੱਲੋਂ ਕਾਨੂੰਨ ਪਾਸ ਕਰਕੇ ਨੋਟੀਫ਼ਿਕੇਸ਼ਨ ਜਾਰੀ ਕੀਤੀ ਗਈ। 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾਂ ਐੱਨ. ਓ. ਸੀ. ਤੋਂ ਹੋਵੇਗੀ, ਜਿਸ ਲਈ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਤਿੰਨ ਮਹੀਨੇ ਦਾ ਸਮਾਂ ਮਿਲੇਗਾ। ਇਕ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਮੁੰਡੀਆ ਨੇ ਅੱਗੇ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਦੋਸ਼ੀ ਪਾਇਆ ਜਾਂਦਾ ਜਾਂ ਕੋਈ ਸ਼ਿਕਾਇਤ ਆਉਂਦੀ ਹੈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ।ਇਸ ਸਬੰਧੀ ਉਨ੍ਹਾਂ ਆਪਣਾ ਮੋਬਾਇਲ (ਨੰਬਰ 84276-90000) ਵੀ ਜਨਤਕ ਸਾਂਝਾ ਕੀਤਾ ਹੋਇਆ ਹੈ, ਜਿਸ ਉੱਪਰ ਕੋਈ ਵੀ ਸੂਬਾ ਵਾਸੀ ਉਨ੍ਹਾਂ ਦੇ ਵਿਭਾਗ ਨਾਲ ਸਬੰਧਿਤ ਸ਼ਿਕਾਇਤ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਦੀ ਬੁਨਿਆਦ ਇਮਾਨਦਾਰ ਤੇ ਕੁਸ਼ਲ ਪ੍ਰਸ਼ਾਸਨਿਕ ਸੇਵਾਵਾਂ ਦੇਣੀਆਂ ਹਨ। ਮੁੰਡੀਆਂ ਜਿਨ੍ਹਾਂ ਕੋਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੀ ਹੈ, ਨੇ ਕਿਹਾ ਕਿ ਹਰ ਪਿੰਡ ਵਾਸੀ ਨੂੰ ਸਾਫ-ਸੁਥਰਾ ਪਾਣੀ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਮੁੱਖ ਤਰਜ਼ੀਹ ਹੈ। ਸੂਬੇ ਵਿੱਚ 2174 ਕਰੋੜ ਰੁਪਏ ਦੇ ਨਹਿਰੀ ਜਲ ਸਪਲਾਈ ਨਾਲ ਸਬੰਧਿਤ 15 ਪ੍ਰਾਜੈਕਟ ਮਨਜ਼ੂਰ ਕੀਤੇ ਗਏ ਹਨ। ਇਸ ਮੌਕੇ ਉਨ੍ਹਾਂ ਰੀਅਲ ਅਸਟੇਟ ਨਾਲ ਜੁੜੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ