ਪਟਿਆਲਾ ਵਾਸੀਆਂ ਲਈ ਅਹਿਮ ਖ਼ਬਰ, ਨਵੇਂ ਦਿਸ਼ਾ-ਨਿਰਦੇਸ਼ ਹੋਏ ਜਾਰੀ
ਵਧੀਕ ਜ਼ਿਲ੍ਹਾ ਮੈਜਿਸਟਰੇਟ ਮੈਡਮ ਕੰਚਨ ਨੇ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾਂ-ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ-ਅਧਿਕਾਰਤ ਸਥਾਨਾਂ ’ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਹ ਵੀ ਆਦੇਸ਼ ਜਾਰੀ ਕੀਤੇ ਗਏ ਹਨ ਕਿ ਮੁਰਦਾ ਪਸ਼ੂ ਨੂੰ ਸਰਕਾਰ ਵੱਲੋਂ ਨਿਰਧਾਰਿਤ ਸਥਾਨ (ਹੱਡਾਂ-ਰੋੜੀ) ’ਤੇ ਹੀ ਸੁੱਟਿਆ ਜਾਵੇ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਹ ਪਾਬੰਦੀ ਸੋਸ਼ਲ ਮੀਡੀਆ ’ਤੇ ਵੀ ਲਾਗੂ ਰਹੇਗੀ। ਇਸ ਤੋਂ ਇਲਾਵਾ ਵਿਆਹ ਸ਼ਾਦੀਆਂ/ਸਮਾਗਮਾਂ ਹੋਰ ਸਮਾਰੋਹਾਂ ’ਚ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਵੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਪਾਬੰਦੀ ਰਹੇਗੀ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਹੋਵੇਗੀ। ਹੁਕਮ 8 ਨਵੰਬਰ 2024 ਤੱਕ ਲਾਗੂ ਰਹਿਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ