ਕੇਂਦਰੀ ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕੇ ਮਕੌੜਾ ਪੱਤਣ ਦਾ ਦੌਰਾ ਕੀਤਾ ਅਤੇ ਹੜ੍ਹ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਤੇ ਉਹਨਾਂ ਨੇ ਗੁਰਦਾਸਪੁਰ ਵਿੱਚ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਹੜ ਦੇ ਨਾਲ ਪੰਜਾਬ ਦੇ ਵਿੱਚ ਕਾਫੀ ਨੁਕਸਾਨ ਹੋਇਆ ਹੈ ਅਤੇ ਹੜ ਦੇ ਪਾਣੀ ਨਾਲ ਕਰਤਾਰਪੁਰ ਕੋਰੀਡੋਰ ਨੂੰ ਵੀ ਕਾਫੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਕਰਤਾਰਪੁਰ ਕੋਰੀਡੋਰ ਕੇਂਦਰ ਸਰਕਾਰ ਵੱਲੋਂ ਹੀ ਬਣਾਇਆ ਗਿਆ ਸੀ ਅਤੇ ਜੋ ਹੂਨ ਉਸਨੂੰ ਨੁਕਸਾਨ ਪਹੁੰਚਿਆ ਹੈ ਉਸ ਨੁਕਸਾਨ ਨੂੰ ਸਹੀ ਕਰਨਾ ਵੀ ਕੇਂਦਰ ਸਰਕਾਰ ਦੀ ਜਿੰਮੇਵਾਰੀ ਹੈ ਅਤੇ ਕੇਂਦਰ ਸਰਕਾਰ ਇਸ ਨੂੰ ਜਰੂਰ ਸਹੀ ਕਰਵਾਵੇਗੀ। ਕੇਂਦਰੀ ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਸ਼ੋਭਾ ਕਰੰਦਲਾਜੇ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹ ਕਾਰਨ ਬਹੁਤ ਵੱਡਾ ਨੁਕਸਾਨ ਹੋਇਆ ਹੈ। ਜਿਸ ਵਿੱਚ ਕਈ ਲੋਕਾਂ ਦੀਆਂ ਜਾਨਾਂ ਗਈਆਂ, ਕਈ ਜਾਨਵਰ ਵਹਿ ਗਏ ਅਤੇ ਕਈ ਲੋਕਾਂ ਦੇ ਘਰ ਤਬਾਹ ਹੋ ਗਏ। ਇਹ ਘਟਨਾ ਬਹੁਤ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਭਾਜਪਾ ਪ੍ਰਭਾਵਿਤ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ 1600 ਕਰੋੜ ਰੁਪਏ ਦੇ ਪੈਕੇਜ ਦਾ ਐਲਾਨ ਕਰਕੇ ਵੱਡੀ ਰਾਹਤ ਦਿੱਤੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਕੋਲੋਂ ਪਹਿਲਾਂ ਹੀ 12 ਹਜਾਰ ਕਰੋੜ ਰੁਪਏ ਪਏ ਹੋਏ ਹਨ ਪਰ ਪੰਜਾਬ ਸਰਕਾਰ ਨੇ ਉਹ ਖਰਚ ਹੀ ਨਹੀਂ ਕੀਤੇ। ਜਿਸ ਕਰਕੇ ਅੱਜ ਇਹ ਹਾਲਾਤ ਹੋਏ ਹਨ ਅਤੇ ਪੰਜਾਬ ਸਰਕਾਰ ਆਪਣੀਆਂ ਗਲਤੀਆਂ ਨੂੰ ਹੁਣ ਕੇਂਦਰ ਸਰਕਾਰ ਦੇ ਸਿਰ ਮੜਨਾ ਚਾਹੁੰਦੀ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ