ਸੂਤਰਾਂ ਅਨੁਸਾਰ FSL ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕਾਲੀਆ ਨੇ ਆਡੀਓ ਬ੍ਰਾਂਚ ਦੀ ਮਹਿਲਾ ਅਫ਼ਸਰ ਤੋਂ ਅਧਿਕਾਰਿਤ ਮੋਹਰ ਮੰਗੀ ਸੀ ਅਤੇ ਮੋਹਰ ਨਾ ਦੇਣ 'ਤੇ ਅਸ਼ਵਨੀ ਕਾਲੀਆ ਨੇ ਉਕਤ ਮਹਿਲਾ ਅਫ਼ਸਰ ਨੂੰ ਜਾਤੀ ਸੂਚਕ ਸ਼ਬਦ ਬੋਲੇ ਸੀ। ਸੂਤਰਾਂ ਮੁਤਾਬਕ ਇਸੇ ਮਹਿਲਾ ਅਧਿਕਾਰੀ ਨੇ ਹੀ ਵਿਜੇ ਸਿੰਗਲਾ ਆਡੀਓ ਦੇ ਮੈਚ ਹੋਣ ਦੀ ਰਿਪੋਰਟ ਭੇਜੀ ਸੀ।
ਸੂਤਰਾਂ ਅਨੁਸਾਰ FSL ਦੇ ਸਾਬਕਾ ਡਾਇਰੈਕਟਰ ਅਸ਼ਵਨੀ ਕਾਲੀਆ ਨੇ ਅਸਲੀ ਰਿਪੋਰਟ ਬਦਲੀ ਸੀ ? ਹੁਣ ਇਸ ਮਾਮਲੇ ਦੀ ਜਾਂਚ ਪੁਲਿਸ ਕਰੇਗੀ। ਅਸ਼ਵਨੀ ਕਾਲੀਆ 'ਤੇ SC/ST ਐਕਟ ਲੱਗਿਆ ਹੈ ਅਤੇ ਪੁਲੀਸ ਜਲਦ ਹੀ ਗ੍ਰਿਫ਼ਤਾਰੀ ਕਰ ਸਕਦੀ ਹੈ। ਜਿਸ ਤੋਂ ਬਾਅਦ ਵੱਡੇ ਖੁਲਾਸੇ ਹੋਣਗੇ। ਭ੍ਰਿਸ਼ਟਾਚਾਰ ਮਾਮਲੇ 'ਚ ਸਾਬਕਾ ਮੰਤਰੀ ਵਿਜੇ ਸਿੰਗਲਾ ਨੂੰ ਕਲੀਨ ਚਿੱਟ ਮਿਲ ਚੁੱਕੀ ਹੈ।
ਦੱਸ ਦੇਈਏ ਕਿ ਇਕ ਪ੍ਰਤੀਸ਼ਤ ਕਮਿਸ਼ਨ ਮੰਗਣ ਦੇ ਦੋਸ਼ ’ਚ ਨਾਮਜ਼ਦ ਕੀਤੇ ਗਏ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਤੇ ਉਨ੍ਹਾਂ ਦੇ ਓ. ਐੱਸ. ਡੀ. ਪ੍ਰਦੀਪ ਕੁਮਾਰ ਖ਼ਿਲਾਫ਼ ਥਾਣਾ ਫੇਜ਼-8 ਮੋਹਾਲੀ ਵਿਖੇ ਭ੍ਰਿਸ਼ਟਾਚਾਰ ਦੀਆਂ ਧਾਰਾਵਾਂ-7 ਤੇ 8 ਤਹਿਤ ਦਰਜ ਮਾਮਲੇ ’ਚ ਮੋਹਾਲੀ ਪੁਲਸ ਨੇ ਪਿਛਲੇ ਮਹੀਨੇ ਸਿੰਗਲਾ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਜਿਸ ਤੋਂ ਬਾਅਦ ਮੋਹਾਲੀ ਦੀ ਅਦਾਲਤ ’ਚ ਮਾਮਲਾ ਰੱਦ ਕਰਨ ਸਬੰਧੀ ਕਲੋਜ਼ਰ ਰਿਪੋਰਟ ਦਾਖ਼ਲ ਕੀਤੀ ਗਈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ