ਸਰਕਾਰੀ ਫੰਡਾਂ 'ਚ ਕੀਤੀ 40 ਲੱਖ ਦੀ ਹੇਰ-ਫੇਰ, ਵਿਜੀਲੈਂਸ ਬਿਊਰੋ ਨੇ DDPO ਸਣੇ 2 ਨੂੰ ਕੀਤਾ ਕਾਬੂ
ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਅਮਲੋਹ ਅਤੇ ਪੰਚਾਇਤਾਂ ਨੂੰ ਜਾਰੀ ਕੀਤੇ ਗਏ ਸਰਕਾਰੀ ਫੰਡ ਵਿਚ 40,85,175 ਰੁਪਏ ਦੀ ਕਥਿਤ ਹੇਰ-ਫੇਰ ਕਰਨ ਦੇ ਦੋਸ਼ ’ਚ ਫਤਹਿਗੜ੍ਹ ਸਾਹਿਬ ’ਚ ਤਾਇਨਾਤ ਡੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ ਅਤੇ ਇਕ ਨਿੱਜੀ ਵਿਅਕਤੀ ਹੰਸਪਾਲ ਨੂੰ ਕਾਬੂ ਕੀਤਾ ਹੈ।
ਇਸ ਸਬੰਧੀ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਕਥਿਤ ਹੇਰ-ਫੇਰ ਨੂੰ ਲੈ ਕੇ ਅਮਲੋਹ ਦੇ ਤਤਕਾਲੀ ਬੀ.ਡੀ.ਪੀ.ਓ. ਕੁਲਵਿੰਦਰ ਸਿੰਘ ਰੰਧਾਵਾ (ਹੁਣ ਡੀ.ਡੀ.ਪੀ.ਓ.) ਸਣੇ 5 ਲੋਕਾਂ ਦੇ ਖਿਲਾਫ਼ ਵਿਜੀਲੈਂਸ ਥਾਣਾ ਪਟਿਆਲਾ ਰੇਂਜ ’ਚ ਆਈ.ਪੀ.ਸੀ. ਧਾਰਾ 409, 120-ਬੀ ਅਤੇ ਭ੍ਰਿਸ਼ਟਾਚਾਰ ਰੋਕ ਐਕਟ ਦੀ ਧਾਰਾ 13 (1) ਅਤੇ 13 (2) ਦੇ ਤਹਿਤ ਐੱਫ.ਆਈ.ਆਰ. ਨੰਬਰ 37, ਮਿਤੀ 09.08. 2024 ਦਰਜ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਉਕਤ ਕਥਿਤ ਦੋਸ਼ੀਆਂ ਨੇ ਕਥਿਤ ਤੌਰ ’ਤੇ ਆਪਸੀ ਮਿਲੀਭੁਗਤ ਨਾਲ ਕੁੱਝ ਨਿੱਜੀ ਫਰਮਾਂ ਅਤੇ ਇਕ ਨਿੱਜੀ ਵਿਅਕਤੀ ਦੇ ਨਾਂ ’ਤੇ ਫਰਜ਼ੀ ਫੰਡ ਜਾਰੀ ਕਰਕੇ 40,85,175 ਰੁਪਏ ਦੀ ਸਰਕਾਰੀ ਧਨ ਰਾਸ਼ੀ ਦਾ ਕਥਿਤ ਹੇਰ-ਫੇਰ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ’ਚ ਕਥਿਤ ਦੋਸ਼ੀ ਕੁਲਵਿੰਦਰ ਸਿੰਘ ਰੰਧਾਵਾ (ਤਤਕਾਲੀਨ ਬੀ. ਡੀ. ਪੀ. ਓ. ਅਮਲੋਹ) ਅਤੇ ਇਕ ਹੋਰ ਕਥਿਤ ਨਿੱਜੀ ਵਿਅਕਤੀ ਹੰਸਪਾਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ