ਨਾਭਾ ਦੇ ਕਾਲਜ ਗਰਾਊਂਡ ਸੜਕ 'ਤੇ ਉਦੋਂ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਆਟੋ ਚਾਲਕ ਵੱਲੋਂ ਇਕਦਮ ਯੂ-ਟਰਨ ਲੈ ਲਿਆ ਅਤੇ ਪਿੱਛੋਂ ਆ ਰਹੀ ਪੀ. ਆਰ. ਟੀ. ਸੀ. ਦੀ ਬੱਸ ਸਵਾਰੀਆਂ ਨੂੰ ਬਚਾਉਂਦੇ ਬਚਾਉਂਦੇ ਬੱਸ ਖੜੀ ਕਾਰ ਵਿਚ ਜਾ ਵੱਜੀ। ਬੱਸ ਜਦੋਂ ਕਾਰ ਵਿਚ ਵੱਜੀ ਤਾਂ ਮੌਕੇ 'ਤੇ ਕਾਰ ਨਾਲ ਖੜੀਆਂ ਰੇਹੜੀਆਂ ਵੀ ਨੁਕਸਾਨੀਆਂ ਗਈਆਂ। ਇਸ ਮਗਰੋਂ ਲੋਕ ਆਪਸ ਵਿਚ ਹੱਥੋ-ਪਾਈ ਵੀ ਹੋ ਗਏ। ਪੁਲਸ ਨੇ ਮੌਕੇ 'ਤੇ ਦੋਵੇਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਬਣਦੀ ਕਾਰਵਾਈ ਕਰਨ ਦੀ ਗੱਲ ਆਖੀ। ਕਾਰ ਚਾਲਕ ਕੰਵਲਜੀਤ ਸਿੰਘ ਨੇ ਕਿਹਾ ਕਿ ਮੇਰੀ ਗੱਡੀ ਸਾਈਡ 'ਤੇ ਖੜੀ ਸੀ ਪਿੱਛੋਂ ਲਿਆ ਕੇ ਬੱਸ ਡਰਾਈਵਰ ਨੇ ਗੱਡੀ ਵਿਚ ਟੱਕਰ ਮਾਰ ਦਿੱਤੀ। ਪੀਆਰਟੀਸੀ ਬੱਸ ਦੇ ਡਰਾਈਵਰ ਸੁਖਵਿੰਦਰ ਸਿੰਘ ਨੇ ਕਿਹਾ ਕਿ ਆਟੋ ਚਾਲਕ ਨੇ ਅਚਾਨਕ ਅੱਗੇ ਪਿੱਛੇ ਨਹੀਂ ਦੇਖਿਆ ਯੂ-ਟਰਨ ਲੈ ਲਿਆ। ਆਟੋ ਵਿਚ ਸਵਾਰੀਆਂ ਨੂੰ ਬਚਾਉਂਦੇ ਬਚਾਉਂਦੇ ਬੱਸ ਕਾਰ ਵਿਚ ਜਾ ਟਕਰਾਈ। ਇਸ ਮੌਕੇ ਨਾਭਾ ਪੁਲਸ ਦੇ ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਕਿਹਾ ਕਿ ਸਾਨੂੰ ਇਤਲਾਹ ਮਿਲੀ ਸੀ ਕਿ ਬੱਸ, ਕਾਰ ਅਤੇ ਆਟੋ ਵਿਚਕਾਰ ਟੱਕਰ ਹੋਈ। ਅਸੀਂ ਮੌਕੇ 'ਤੇ ਪਹੁੰਚੇ ਹਾਂ। ਆਟੋ ਚਾਲਕ ਨੂੰ ਅਸੀਂ ਆਪਣੇ ਕਬਜ਼ੇ ਵਿਚ ਲੈ ਲਿਆ। ਜਾਂਚ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ