ਜੰਮੂ-ਕਸ਼ਮੀਰ 'ਚ LoC ਨੇੜੇ ਵੇਖਿਆ ਗਿਆ ਪਾਕਿਸਤਾਨੀ ਡਰੋਨ, ਫ਼ੌਜ ਨੇ ਕੀਤੀ ਗੋਲੀਬਾਰੀ
ਜੰਮੂ- ਚੌਕਸ ਭਾਰਤੀ ਫ਼ੌਜੀਆਂ ਨੇ ਮੰਗਲਵਾਰ ਸਵੇਰੇ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਕੰਟਰੋਲ ਰੇਖਾ (LoC) ਨੇੜੇ ਪਾਕਿਸਤਾਨੀ ਡਰੋਨ ਨੂੰ ਵੇਖ ਕੇ ਕੁਝ ਰਾਊਂਡ ਗੋਲੀਬਾਰੀ ਕੀਤੀ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸਰਹੱਦ ਪਾਰ ਤੋਂ ਆ ਰਹੇ ਡਰੋਨ ਨੂੰ LoC ਦੇ ਨੇੜੇ ਵੇਖਿਆ ਗਿਆ। ਉਨ੍ਹਾਂ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਜਵਾਨਾਂ ਨੇ ਡਰੋਨ ਨੂੰ ਮਾਰ ਡਿਗਾਉਣ ਲਈ ਕੁਝ ਰਾਊਂਡ ਗੋਲੀਬਾਰੀ ਕੀਤੀ। ਉਨ੍ਹਾਂ ਨੇ ਕਿਹਾ ਕਿ ਡਰੋਨ ਤੋਂ ਕੁਝ ਡਿਗਾਏ ਜਾਣ ਦਾ ਸ਼ੱਕ ਹੋਣ 'ਤੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ