ਸੀਬੀਆਈ ਨੇ ਇੰਟਰਪੋਲ ਚੈਨਲਾਂ ਰਾਹੀਂ ਵੱਡੀ ਸਫਲਤਾ ਹਾਸਲ ਕੀਤੀ ਹੈ। ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (BKI) ਦੇ ਅੱਤਵਾਦੀ ਪਰਮਿੰਦਰ ਸਿੰਘ ਉਰਫ਼ ਪਿੰਡੀ ਨੂੰ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਅਬੂ ਧਾਬੀ, UAE ਤੋਂ ਭਾਰਤ ਲਿਆਂਦਾ ਗਿਆ। ਪਰਮਿੰਦਰ ਪਿੰਡੀ ਬਟਾਲਾ ਗੁਰਦਾਸਪੁਰ ਖੇਤਰ ਵਿੱਚ ਪੈਟਰੋਲ ਬੰਬ ਹਮਲੇ, ਹਿੰਸਕ ਹਮਲੇ ਅਤੇ ਜਬਰੀ ਵਸੂਲੀ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹੈ।
ਪੰਜਾਬ ਪੁਲਿਸ ਨੇ ਪਰਮਿੰਦਰ ਸਿੰਘ ਉਰਫ਼ ਨਿਰਮਲ ਸਿੰਘ ਉਰਫ਼ ਪਿੰਡੀ , ਜੋ ਕਿ ਪੰਜਾਬ ਪੁਲਿਸ ਨੂੰ ਲੋੜੀਂਦਾ ਸੀ, ਨੂੰ ਸੰਯੁਕਤ ਅਰਬ ਅਮੀਰਾਤ ਤੋਂ ਭਾਰਤ ਲਿਆਂਦਾ ਗਿਆ ਹੈ। ਪਰਮਿੰਦਰ ਸਿੰਘ ਉਰਫ਼ ਪਿੰਡੀ ਵਿਦੇਸ਼ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਹੈਪੀ ਪਾਸੀਆ ਦਾ ਨਜ਼ਦੀਕੀ ਸਾਥੀ ਦੱਸਿਆ ਜਾ ਰਿਹਾ ਹੈ।
ਪਰਮਿੰਦਰ ਸਿੰਘ ‘ਤੇ ਅੱਤਵਾਦੀ ਗਤੀਵਿਧੀਆਂ ਲਈ ਫੰਡ ਇਕੱਠਾ ਕਰਨ, ਜਬਰੀ ਵਸੂਲੀ, ਕਤਲ ਦੀ ਕੋਸ਼ਿਸ਼ ਅਤੇ ਅਪਰਾਧਿਕ ਧਮਕੀਆਂ ਸਮੇਤ ਗੰਭੀਰ ਆਰੋਪ ਹਨ। ਉਹ ਭਾਰਤ ਤੋਂ ਭੱਜਣ ਤੋਂ ਬਾਅਦ ਲੰਬੇ ਸਮੇਂ ਤੋਂ ਵਿਦੇਸ਼ ਵਿੱਚ ਲੁਕਿਆ ਹੋਇਆ ਸੀ। ਸੀਬੀਆਈ ਦੀ ਅੰਤਰਰਾਸ਼ਟਰੀ ਪੁਲਿਸ ਸਹਿਯੋਗ ਇਕਾਈ (ਆਈਪੀਸੀਯੂ) ਨੇ ਇਸ ਕਾਰਵਾਈ ਦਾ ਤਾਲਮੇਲ ਵਿਦੇਸ਼ ਮੰਤਰਾਲੇ, ਗ੍ਰਹਿ ਮੰਤਰਾਲੇ, ਅਬੂ ਧਾਬੀ ਸਥਿਤ ਐਨਸੀਬੀ ਅਤੇ ਪੰਜਾਬ ਪੁਲਿਸ ਨਾਲ ਕੀਤਾ। 26 ਸਤੰਬਰ ਨੂੰ ਪੰਜਾਬ ਪੁਲਿਸ ਦੀ ਟੀਮ ਉਸਨੂੰ ਯੂਏਈ ਤੋਂ ਵਾਪਸ ਭਾਰਤ ਲੈ ਆਈ।
ਬਟਾਲਾ ਪੁਲਿਸ ਵੱਲੋਂ ਰੈੱਡ ਕਾਰਨਰ ਨੋਟਿਸ (RCN) 'ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਇੱਕ ਸੀਨੀਅਰ ਪੁਲਿਸ ਅਧਿਕਾਰੀ ਦੀ ਅਗਵਾਈ ਵਿੱਚ ਇੱਕ ਸਮਰਪਿਤ ਚਾਰ ਮੈਂਬਰੀ ਟੀਮ ਨੇ 24 ਸਤੰਬਰ ਨੂੰ ਯੂਏਈ ਦੀ ਯਾਤਰਾ ਕੀਤੀ ਸੀ। ਵਿਦੇਸ਼ ਮੰਤਰਾਲੇ ਅਤੇ UAE ਅਧਿਕਾਰੀਆਂ ਨਾਲ ਤਾਲਮੇਲ ਕਰਕੇ ਕਾਨੂੰਨੀ ਪ੍ਰਕਿਰਿਆ ਪੂਰੀਆਂ ਕੀਤੀਆਂ ਅਤੇ ਦੋਸ਼ੀ ਨੂੰ ਵਾਪਸ ਲਿਆਂਦਾ ਗਿਆ। ਪੁਲਿਸ ਨੇ ਕਿਹਾ ਕਿ ਅਸੀਂ ਕੇਂਦਰੀ ਏਜੰਸੀਆਂ, ਵਿਦੇਸ਼ ਮੰਤਰਾਲੇ (MEA) ਅਤੇ UAE ਸਰਕਾਰ ਦੇ ਨਿਆਂ ਨੂੰ ਕਾਇਮ ਰੱਖਣ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਇਸ ਸਾਂਝੇ ਯਤਨ ਵਿੱਚ ਉਨ੍ਹਾਂ ਦੇ ਅਨਮੋਲ ਸਹਿਯੋਗ ਲਈ ਧੰਨਵਾਦੀ ਹਾਂ।
ਇਸ ਤੋਂ ਪਹਿਲਾਂ 13 ਜੂਨ, 2025 ਨੂੰ ਪੰਜਾਬ ਪੁਲਿਸ ਦੀ ਬੇਨਤੀ ‘ਤੇ ਸੀਬੀਆਈ ਨੇ ਇੰਟਰਪੋਲ ਤੋਂ ਇੱਕ ਰੈੱਡ ਕਾਰਨਰ ਨੋਟਿਸ ਪ੍ਰਾਪਤ ਕੀਤਾ ਸੀ। ਇਸ ਤੋਂ ਬਾਅਦ ਯੂਏਈ ਏਜੰਸੀਆਂ ਨੇ ਆਰੋਪੀ ਨੂੰ ਗ੍ਰਿਫਤਾਰ ਕੀਤਾ ਅਤੇ ਉਸਨੂੰ ਭਾਰਤ ਹਵਾਲੇ ਕਰਨ ਦਾ ਫੈਸਲਾ ਕੀਤਾ। ਦੱਸਣਯੋਗ ਹੈ ਕਿ ਇੰਟਰਪੋਲ ਦੁਆਰਾ ਇੱਕ ਰੈੱਡ ਨੋਟਿਸ ਜਾਰੀ ਕੀਤਾ ਜਾਂਦਾ ਹੈ ਅਤੇ ਭਗੌੜੇ ਅਪਰਾਧੀਆਂ ਨੂੰ ਫੜਨ ਲਈ ਦੁਨੀਆ ਭਰ ਦੀਆਂ ਪੁਲਿਸ ਏਜੰਸੀਆਂ ਨੂੰ ਭੇਜਿਆ ਜਾਂਦਾ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ