ਹਲਕਾ ਸ਼ੁਤਰਾਣਾ ਤੋਂ ਭਾਜਪਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਦੇ ਘਰ ਬੈਠੇ ਪਾਰਟੀ ਦੀ ਨੀਤੀਆਂ ਸੰਬੰਧੀ ਵਿਚਾਰ ਵਟਾਂਦਰਾ ਕਰ ਰਹੇ ਸਰਕਲ ਪ੍ਰਧਾਨ ਸਤੀਸ਼ ਗਰਗ, ਸਾਬਕਾ ਸਰਕਲ ਪ੍ਰਧਾਨ ਲਾਲ ਚੰਦ ਲਾਲੀ ਨੂੰ ਐੱਸ ਐੱਚ ਓ ਪਾਤੜਾਂ ਵੱਲੋਂ ਫੌਰਸ ਨਾਲ ਘਰ ਦੇ ਬਾਹਰ ਪਹੁੰਚ ਕੇ ਕਿਹਾ ਕਿ ਤੁਸੀ ਬਿਨਾਂ ਮਨਜ਼ੂਰੀ ਤੋਂ ਪਾਰਟੀ ਦੀ ਕੋਈ ਵੀ ਗਤੀਵਿਧੀ ਨਹੀਂ ਕਰਨੀ ਹੈ, ਤੁਹਾਨੂੰ ਘਰੋਂ ਬਾਹਰ ਜਾਣ ਨਹੀਂ ਦਿੱਤਾ ਜਾਵੇਗਾ।
ਹਲਕਾ ਇੰਚਾਰਜ ਅਤੇ ਪਾਰਟੀ ਆਗੂਆਂ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦੀ ਬੁਖਲਾਹਟ ਹੈ। ਉਹ ਪੁਲਸ ਪ੍ਰਸ਼ਾਸਨ ਤੋਂ ਨਾਜਾਇਜ਼ ਸਾਨੂੰ ਤੰਗ ਪ੍ਰੇਸ਼ਾਨ ਕਰਵਾ ਰਹੀ ਹੈ। ਇਸ ਦੀ ਸਮੁੱਚੀ ਭਾਰਤੀ ਜਨਤਾ ਪਾਰਟੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੀ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ