ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵਾਧੇ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਿਸਾਨਾਂ ਦੇ ਖਿਲਾਫ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ 20 ਕਿਸਾਨਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 1.5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਨ੍ਹਾਂ ਹੀ ਨਹੀਂ ਪਿਛਲੇ 8 ਦਿਨਾਂ ’ਚ 70 ਮਾਮਲੇ ਦਰਜ ਕੀਤੇ ਗਏ ਹਨ। ਇਸ ਤੋਂ ਇਲਾਵਾ 16 ਕਿਸਾਨਾਂ ਦੀਆਂ ਜ਼ਮੀਨਾਂ 'ਤੇ ਰੈੱਡ ਐਂਟਰੀਆਂ ਕੀਤੀਆਂ ਗਈਆਂ ਹਨ। ਕਾਬਿਲੇਗੌਰ ਹੈ ਕਿ ਸੁਪਰੀਮ ਕੋਰਟ ਨੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਕਿਸਾਨ ਵਿੱਤੀ ਤੰਗੀ ਕਾਰਨ ਪਰਾਲੀ ਸਾੜਨ ਤੋਂ ਗੁਰੇਜ਼ ਨਹੀਂ ਕਰ ਰਹੇ ਹਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ