ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਤੋਂ ਅਜੇ ਪੰਜਾਬੀ ਮਿਊਜ਼ਿਕ ਇੰਡਸਟਰੀ ਸੋਗ ’ਚੋਂ ਬਾਹਰ ਨਹੀਂ ਨਿਕਲੀ ਸੀ ਕਿ ਇੱਕ ਪੰਜਾਬੀ ਗਾਇਕ ਦੇ ਦੇਹਾਂਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਲੋਕ ਗਾਇਕ ਗੁਰਮੀਤ ਮਾਨ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਗੁਰਮੀਤ ਮਾਨ ਰੋਪੜ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਵੀ ਕਰਦੇ ਸਨ। ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਗੁਰਮੀਤ ਮਾਨ ਆਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ ’ਤੇ ਰਾਜ਼ ਕਰਦੇ ਆ ਰਹੇ ਹਨ। ਇਨ੍ਹਾਂ ਹੀ ਨਹੀਂ ਗਾਇਕ ਗੁਰਮੀਤ ਮਾਨ ਤੇ ਪ੍ਰੀਤ ਪਾਇਲ ਦੀ ਦੋਗਾਣਾ ਜੋੜੀ ਨੇ ਪੰਜਾਬੀ ਸੱਭਿਆਚਾਰ ਜਿਉਂਦਾ ਵੀ ਰੱਖਿਆ ਹੈ। ਕਾਬਿਲੇਗੌਰ ਹੈ ਕਿ ਹੈ ਕਿ 8 ਅਕਤੂਬਰ ਨੂੰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ। ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ 27 ਸਤੰਬਰ 2025 ਨੂੰ ਇੱਕ ਭਿਆਨਕ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਮੁਹਾਲੀ ਦੇ ਫੋਰਟਿਸ ਹਸਪਤਾਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਿਕ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਤੇ ਦਿਮਾਗ ਨੂੰ ਬੇਹੱਦ ਨੁਕਸਾਨ ਹੋਇਆ ਪਿਆ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ