ਪੰਜਾਬੀ ਗਾਇਕ ਰਾਜਵੀਰ ਜਵੰਦਾ ਹਿਮਾਚਲ ਪ੍ਰਦੇਸ਼ ਦੇ ਬੱਦੀ ਵਿੱਚ ਇੱਕ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਏ। ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਇਲਾਜ ਅਧੀਨ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਿਲਜੀਤ ਦੋਸਾਂਝ ਅਤੇ ਗੁਰੂ ਰੰਧਾਵਾ ਸਮੇਤ ਕਈ ਕਲਾਕਾਰਾਂ ਨੇ ਉਨ੍ਹਾਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ ਹੈ।
ਇਸ ਹਾਦਸੇ ਨੇ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਡੂੰਘਾ ਸਦਮਾ ਪਹੁੰਚਾਇਆ ਹੈ। ਇਸ ਦੌਰਾਨ, ਸਿਆਸਤਦਾਨਾਂ ਅਤੇ ਅਦਾਕਾਰਾਂ ਨੇ ਰਾਜਵੀਰ ਜਵੰਦਾ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾਵਾਂ ਪ੍ਰਗਟ ਕੀਤੀਆਂ ਹਨ। ਜਵੰਦਾ ਦੇ ਸਾਥੀ ਕਲਾਕਾਰਾਂ ਨੇ ਵੀ ਸੋਸ਼ਲ ਮੀਡੀਆ 'ਤੇ ਆਪਣਾ ਸਮਰਥਨ ਪ੍ਰਗਟ ਕੀਤਾ ਹੈ।ਅਦਾਕਾਰ ਅਤੇ ਗਾਇਕ ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ 'ਤੇ ਕਿਹਾ, "ਵੀਰਾ (ਰਾਜਵੀਰ ਜਵੰਦਾ) ਲਈ ਪ੍ਰਾਰਥਨਾ ਕਰ ਰਿਹਾ ਹਾਂ। ਮੈਂ ਹੁਣੇ ਹਾਦਸੇ ਦੀ ਖ਼ਬਰ ਸੁਣੀ ਹੈ। ਉਹ ਜਲਦੀ ਠੀਕ ਹੋ ਜਾਵੇ।"
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ