ਕੰਗਨਾ ਦੀ ਫ਼ਿਲਮ 'ਐਂਮਰਜੈਂਸੀ' 'ਤੇ SGPC ਦਾ ਫ਼ੈਸਲਾ, ਕਰ 'ਤਾ ਵੱਡਾ ਐਲਾਨ
ਅੰਮ੍ਰਿਤਸਰ : ਜਦੋਂ ਤੋਂ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ 'ਐਂਮਰਜੈਂਸੀ' ਦਾ ਐਲਾਨ ਹੋਇਆ ਉਦੋਂ ਤੋਂ ਫ਼ਿਲਮ ਦਾ ਵਿਰੋਧ ਹੋ ਰਿਹਾ ਹੈ। ਹੁਣ ਇਹ ਵਿਰੋਧ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸੇ ਵਿਰੋਧ ਕਾਰਨ ਹੁਣ ਐੱਸ. ਜੀ. ਪੀ. ਸੀ. ਵੱਲੋਂ ਵੀ ਵੱਡਾ ਐਲਾਨ ਕੀਤਾ ਗਿਆ। SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਆਖਿਆ ਕਿ "ਕੰਗਨਾ ਇੱਕ ਕਲਾਕਾਰ ਹੈ ਉਹ ਐੱਮ. ਪੀ. ਬਣਨ ਤੋਂ ਬਾਅਦ ਵੀ ਕਲਾਕਾਰੀ ਵਿਖਾ ਰਹੀ ਹੈ। ਧਾਮੀ ਨੇ ਕਿਹਾ ਕਿ ਜੋ ਐਮਰਜੈਂਸੀ ਟੁੱਟੀ ਹੈ, ਇਸ 'ਚ ਸਿੱਖਾਂ ਨੇ ਬਹੁਤਹੁ ਵੱਡਾ ਯੋਗਦਾਨ ਪਾਇਆ ਸੀ। ਉਨ੍ਹਾਂ ਕਿਹਾ ਇਸ ਫ਼ਿਲਮ 'ਚ ਜਰਨੈਲ ਸਿੰਘ ਭੰਡਰਾਵਾਲੇ ਨੂੰ ਅੱਤਵਾਦੀ ਦਿਖਾਉਣਾ ਸਹੀ ਨਹੀਂ ਹੈ। ਇਸ ਲਈ ਸੈਂਸਰ ਬੋਰਡ ਨੂੰ ਅਪੀਲ ਕੀਤੀ ਜਾਂਦੀ ਹੈਕਿ ਇਸ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿ ਸ਼੍ਰੋਮਣੀ ਕਮੇਟੀ ਇਸ ਫ਼ਿਲਮ ਨਖੇਦੀ ਹੀ ਨਹੀਂ ਸਗੋਂ ਕਿਸੇ ਵੀ ਸ਼ਰਤ ਦੇ ਚੱਲਣ ਨਹੀਂ ਦੇਵੇਗੀ।"
ਕੰਗਨਾ ਦੀ ਫ਼ਿਲਮ ਖਿਲਾਫ਼ ਮਤਾ ਪਾਸ
ਅੰਤ੍ਰਿੰਗ ਕਮੇਟੀ ਨੇ ਭਾਜਪਾ ਦੀ ਸਾਂਸਦ ਕੰਗਨਾ ਰਣੌਤ ਵੱਲੋਂ ਬਣਾਈ ਸਿੱਖਾਂ ਦੀ ਕਿਰਦਾਰਕੁਸ਼ੀ ਕਰਦੀ ਫ਼ਿਲਮ 'ਐਮਰਜੈਂਸੀ' ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਲਈ ਆਖਿਆ। ਐਡਵੋਕੇਟ ਧਾਮੀ ਨੇ ਕਿਹਾ ਕਿ "ਇਸ ਫ਼ਿਲਮ 'ਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਕੌਮੀ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰ ਸਕਦੀ। ਇਸ ਫ਼ਿਲਮ ਨੂੰ ਸਿੱਖ ਵਿਰੋਧੀ ਏਜੰਡੇ ਤਹਿਤ ਕੌਮ ਵਿਰੁੱਧ ਜ਼ਹਿਰ ਉਗਲਣ ਅਤੇ ਨਫ਼ਰਤ ਫੈਲਾਉਣ ਦੀ ਭਾਵਨਾ ਨਾਲ ਬਣਾਇਆ ਗਿਆ ਹੈ, ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ।"
ਪੰਜਾਬ ਸਰਕਾਰ ਨੂੰ ਅਪੀਲ
ਐੱਸ. ਜੀ. ਪੀ. ਸੀ. ਪ੍ਰਧਾਨ ਨੇ ਕਿਹਾ ਕਿ "ਪੰਜਾਬ ਸਰਕਾਰ 'ਐਮਰਜੈਂਸੀ' ਫ਼ਿਲਮ 'ਤੇ ਰੋਕ ਲਗਾ ਕੇ ਸੂਬੇ ਦੀ ਤਰਜਮਾਨੀ ਕਰੇ ਤਾਂ ਜੋ ਭਾਈਚਾਰਕ ਮਾਹੌਲ ਸੁਖਾਵਾਂ ਰਹੇ। ਉਨ੍ਹਾਂ ਲੋਕ ਸਭਾ ਦੇ ਸਪੀਕਰ ਨੂੰ ਕੰਗਨਾ ਰਣੌਤ ਵੱਲੋਂ ਕੀਤੀ ਜਾਂਦੀ ਫ਼ਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਅੰਦਰ ਜਦੋਂ ਸਿੱਖ ਸਰੋਕਾਰਾਂ ਦੀ ਗੱਲ ਆਉਂਦੀ ਹੈ ਤਾਂ ਸਿੱਖਾਂ ਨਾਲ ਵਿਤਕਰਾ ਕੀਤਾ ਜਾਂਦਾ ਹੈ। ਇਸ ਦੀ ਉਦਾਹਰਨ ਉੱਘੇ ਸਿੱਖ ਆਗੂ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ‘ਪੰਜਾਬ 95’ ਫ਼ਿਲਮ ਸੈਂਕੜੇ ਕੱਟ ਲਗਾਉਣ ਤੋਂ ਬਾਅਦ ਵੀ ਉਸ ਨੂੰ ਜਾਰੀ ਨਾ ਕਰਨਾ ਹੈ।" ਹੁਣ ਵੇਖਣਾ ਹੋਵੇਗਾ ਕਿ ਇਸ ਮਤੇ ਨੂੰ ਪਾਸ ਕਰਨ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਇਸ ਫ਼ਿਲਮ 'ਤੇ ਰੋਕ ਲਗਾਈ ਜਾਵੇਗੀ ਜਾਂ ਨਹੀਂ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ