ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਪਹਿਲੀ ਵਾਰ ਸਰਦਾਰਜੀ 3 ਵਿਵਾਦ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਨੇ ਭਾਰਤ-ਪਾਕਿਸਤਾਨ ਮੈਚ ਬਾਰੇ ਵੀ ਸਵਾਲ ਚੁੱਕੇ ਹਨ। ਦੱਸ ਦਈਏ ਕਿ ਦਿਲਜੀਤ ਇਸ ਸਮੇਂ ਮਲੇਸ਼ੀਆ ਵਿੱਚ ਆਪਣੇ ਓਰਾ ਟੂਰ 'ਤੇ ਹਨ, ਅਤੇ ਉਨ੍ਹਾਂ ਦਾ ਪਹਿਲਾ ਸ਼ੋਅ ਕੱਲ੍ਹ ਰਾਤ ਹੋਇਆ। ਦਿਲਜੀਤ ਦੋਸਾਂਝ ਨੇ ਆਪਣੀ ਗਾਇਕੀ ਨਾਲ ਜਿੱਥੇ ਸਟੇਜ ਤੋਂ ਰੰਗ ਬਣੇ ਉੱਥੇ ਹੀ ਦੂਜੇ ਪਾਸੇ ਉਨ੍ਹਾਂ ਨੇ ਭਾਰਤ ਪਾਕਿਸਤਾਨ ਵਿਚਾਲੇ ਹੋ ਰਹੇ ਮੈਚਾਂ ਨੂੰ ਲੈਕੇ ਸਵਾਲ ਵੀ ਚੁੱਕੇ। ਗਾਇਕ ਦਿਲਜੀਤ ਦੋਸਾਂਝ ਨੇ ਸ਼ੋਅ ਦੌਰਾਨ ਕਿਹਾ ਕਿ ਉਨ੍ਹਾਂ ਦੀ ਫਿਲਮ ਸਰਦਾਰ ਜੀ -3 ਫਰਵਰੀ ’ਚ ਬਣੀ ਸੀ ਪਰ ਇਹ ਸਾਰੇ ਮੈਚ ਹੁਣ ਖੇਡੇ ਜਾ ਰਹੇ ਹਨ। ਉਨ੍ਹਾਂ ਨੇ ਆਪਣੀ ਗੱਲ ਜਾਰੀ ਰੱਖਦੇ ਹੋਏ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਪਹਿਲਗਾਮ ਹਮਲਾਵਰਾਂ ਨੂੰ ਸਖ਼ਤ ਸਜ਼ਾ ਮਿਲੇ। ਪੰਜਾਬੀ ਅਤੇ ਸਿੱਖ ਕੌਮ ਕਦੇ ਵੀ ਦੇਸ਼ ਦੇ ਖਿਲਾਫ ਨਹੀਂ ਜਾ ਸਕਦੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ