ਪੰਜਾਬੀ ਗਾਇਕ ਗੁਰੂ ਰੰਧਾਵਾ ਦੀਆਂ ਮੁਸ਼ਕਿਲਾਂ ਵਧਣ ਵਾਲੀਆਂ ਹਨ। ਦੱਸ ਦਈਏ ਕਿ ਪੰਜਾਬੀ ਗਾਇਕ ਗੁਰੂ ਰੰਧਾਵਾ ਲਈ ਉਸ ਸਮੇਂ ਕਾਨੂੰਨੀ ਮੁਸ਼ਕਿਲਾਂ ਖੜੀਆ ਹੋ ਗਈਆਂ ਜਦੋਂ ਸਮਰਾਲਾ ਨੇੜਲੇ ਪਿੰਡ ਬਰਮਾ ਦੇ ਇਕ ਵਿਅਕਤੀ ਦੀ ਸ਼ਿਕਾਇਤ ਦੇ ਅਧਾਰਿਤ ਅਦਾਲਤ ਵੱਲੋਂ ਉਨ੍ਹਾਂ ਨੂੰ 2 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤਾ ਗਿਆ ਹੈ।
ਐਡਵੋਕੇਟ ਗੁਰਵੀਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਦੀਪ ਸਿੰਘ ਮਾਨ ਵਾਸੀ ਪਿੰਡ ਬਰਮਾ ਤਹਿਸੀਲ ਸਮਰਾਲਾ ਵੱਲੋਂ ਇਤਰਾਜ਼ ਜ਼ਾਹਿਰ ਕੀਤਾ ਗਿਆ ਕਿ ਗਾਇਕ ਵੱਲੋਂ ਆਪਣੇ ਨਵੇਂ ਆਏ ਗੀਤ ‘ਸਿਰਾ’ ਵਿਚ ਇਕ ਲਾਈਨ ਇਤਰਾਜ਼ਯੋਗ ਵਰਤੀ ਗਈ ਹੈ ਜਿਸ ਵਿਚ ਇਹ ਸ਼ਬਦ ਵਰਤੇ ਗਏ ਹਨ ‘ਜੰਮਿਆਂ ਨੂੰ ਗੁੜ੍ਹਤੀ ‘ਚ ਮਿਲਦੀ ਅਫੀਮ ਐ’।ਇਨ੍ਹਾਂ ਇਤਰਾਜ਼ਯੋਗ ਸ਼ਬਦਾਂ ਤੋਂ ਬਾਅਦ ਸਾਡੇ ਵੱਲੋਂ ਇਸ ਗਾਇਕ ਨੂੰ ਇਕ ਕਾਨੂੰਨੀ ਨੋਟਿਸ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਇਨ੍ਹਾਂ ਲਾਇਨਾਂ ‘ਤੇ ਇਤਰਾਜ਼ ਜ਼ਾਹਿਰ ਕਰਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਗੁੜ੍ਹਤੀ ਸ਼ਬਦ ਨੂੰ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਵਿਚ ਵੀ ਵਿਸ਼ੇਸ਼ ਮਾਨਤਾ ਦਿੱਤੀ ਗਈ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ