ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਸਿਖਰਲੀ ਅਦਾਲਤ ਚਾਹੁੰਦੀ ਹੈ ਕਿ ਰੱਖਿਆ ਬਲਾਂ 'ਚ ਅਜਿਹੇ ‘ਬਹਾਦਰ ਕੈਡਿਟ’ ਹੋਣ ਜਿਨ੍ਹਾਂ ਦੇ ਬਹਾਦਰੀ ਦੇ ਜਜ਼ਬੇ ਦੇ ਰਾਹ ਵਿਚ ਸਿਖਲਾਈ ਦੌਰਾਨ ਲੱਗਣ ਵਾਲੀਆਂ ਸੱਟਾਂ ਜਾਂ ਅਪਾਹਜਤ ਵੀ ਅੜਿੱਕਾ ਨਾ ਬਣ ਸਕਣ। ਇਸ ਲਈ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਹਦਾਇਤ ਦਿੱਤੀ ਕਿ ਅਜਿਹੇ ਸੰਕਟਾਂ ਲਈ ਉਨ੍ਹਾਂ ਨੂੰ ਬੀਮਾ ਕਵਰ ਪ੍ਰਦਾਨ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਇਆ ਜਾਵੇ।
ਜਸਟਿਸ ਬੀਵੀ ਨਾਗਰਤਨਾ ਅਤੇ ਜਸਟਿਸ ਆਰ ਮਹਾਦੇਵਨ (Justices B V Nagarathna and R Mahadevan) ਦੇ ਬੈਂਚ ਨੇ ਅਜਿਹੇ ਕੈਡਿਟਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਲਏ ਖ਼ੁਦ ਨੋਟਿਸ ਲੈਂਦਿਆਂ ਇਸ ਸਬੰਧੀ ਕੇਂਦਰ ਅਤੇ ਰੱਖਿਆ ਬਲਾਂ ਤੋਂ ਜਵਾਬ ਤਲਬ ਕੀਤਾ ਹੈ, ਜਿਨ੍ਹਾਂ ਕੈਡਿਟਾਂ ਨੂੰ ਸਿਖਲਾਈ ਪ੍ਰੋਗਰਾਮਾਂ ਦੌਰਾਨ ਹੋਈ ਅੰਗਹੀਣਤਾ ਕਾਰਨ ਫੌਜੀ ਸੰਸਥਾਵਾਂ ਤੋਂ ਡਾਕਟਰੀ ਤੌਰ ’ਤੇ ਡਿਸਚਾਰਜ ਕਰ ਦਿੱਤਾ ਗਿਆ ਸੀ।ਬੈਂਚ ਨੇ ਕਿਹਾ, ‘‘ਅਸੀਂ ਚਾਹੁੰਦੇ ਹਾਂ ਕਿ ਇਹ ਬਹਾਦਰ ਕੈਡਿਟ ਹਥਿਆਰਬੰਦ ਬਲਾਂ ਵਿੱਚ ਰਹਿਣ। ਅਸੀਂ ਨਹੀਂ ਚਾਹੁੰਦੇ ਕਿ ਸੱਟਾਂ ਜਾਂ ਅੰਗਹੀਣਤਾ ਕਿਸੇ ਵੀ ਤਰ੍ਹਾਂ ਇਨ੍ਹਾਂ ਕੈਡਿਟਾਂ ਲਈ ਰੁਕਾਵਟ ਬਣਨ, ਜੋ ਵੱਖ-ਵੱਖ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਸਿਖਲਾਈ ਲਈ ਪਹੁੰਚਦੇ ਹਨ।’’
ਸੁਪਰੀਮ ਕੋਰਟ ਨੇ ਕਿਹਾ ਸਿਖਲਾਈ ਦੌਰਾਨ ਮੌਤ ਜਾਂ ਅੰਗਹੀਣਤਾ ਦੀ ਕਿਸੇ ਵੀ ਐਮਰਜੈਂਸੀ ਨਾਲ ਨਜਿੱਠਣ ਲਈ ਵੱਖ-ਵੱਖ ਫੌਜੀ ਸੰਸਥਾਵਾਂ ਵਿੱਚ ਸਖ਼ਤ ਸਿਖਲਾਈ ਲੈ ਰਹੇ ਕੈਡਿਟਾਂ ਨੂੰ ਗਰੁੱਪ ਬੀਮੇ ਵਰਗਾ ਬੀਮਾ ਕਵਰ ਦੇਣ ਦੀ ਸੰਭਾਵਨਾ ਦਾ ਕੇਂਦਰ ਨੂੰ ਪਤਾ ਲਗਾਉਣਾ ਚਾਹੀਦਾ ਹੈ।
ਬੈਂਚ ਨੇ ਕਿਹਾ, ‘‘ਜੇ ਤੁਸੀਂ ਉਨ੍ਹਾਂ ਨੂੰ ਬੀਮਾ ਕਵਰ ਦਿੰਦੇ ਹੋ, ਤਾਂ ਸਰਕਾਰ 'ਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ ਬਲਕਿ ਬੀਮਾ ਕੰਪਨੀ ’ਤੇ ਪਵੇਗਾ। ਹਰ ਸਿਖਲਾਈ ਪ੍ਰਾਪਤ ਕੈਡਿਟ ਦਾ ਬੀਮਾ ਹੋਣਾ ਚਾਹੀਦਾ ਹੈ ਕਿਉਂਕਿ ਜੋਖਮ ਬਹੁਤ ਜ਼ਿਆਦਾ ਹੈ। ਬਹਾਦਰ ਲੋਕਾਂ ਨੂੰ ਬਲਾਂ ਵਿੱਚ ਆਉਣਾ ਚਾਹੀਦਾ ਹੈ, ਜੇ ਉਨ੍ਹਾਂ ਨੂੰ ਅਣਗੌਲਿਆ ਛੱਡ ਦਿੱਤਾ ਜਾਂਦਾ ਹੈ, ਤਾਂ ਉਹ ਨਿਰਾਸ਼ ਹੋ ਜਾਣਗੇ।’’
ਬੈਂਚ ਨੇ ਕੇਂਦਰ ਦੀ ਨੁਮਾਇੰਦਗੀ ਕਰ ਰਹੀ ਵਧੀਕ ਸਾਲਿਸਿਟਰ ਜਨਰਲ ਐਸ਼ਵਰਿਆ ਭਾਟੀ (Additional Solicitor General Aishwarya Bhati) ਨੂੰ ਵੀ ਮੌਜੂਦਾ ਇੱਕਮੁਸ਼ਤ ਰਕਮ, ਜੋ ਸਿਖਲਾਈ ਪ੍ਰੋਗਰਾਮ ਦੌਰਾਨ ਅਪਾਹਜ ਹੋਏ ਕੈਡਿਟਾਂ ਲਈ 40,000 ਰੁਪਏ ਹੈ, ਨੂੰ ਉਨ੍ਹਾਂ ਦੀਆਂ ਡਾਕਟਰੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਵਧਾਉਣ ਬਾਰੇ ਨਿਰਦੇਸ਼ ਮੰਗਣ ਲਈ ਕਿਹਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ