ਪਟਿਆਲਾ ’ਚ ਮੇਲੇ ਦੌਰਾਨ ਟੁੱਟਿਆ ਚੱਲਦਾ ਝੂਲਾ, ਪੈ ਗਿਆ ਚੀਕ-ਚਿਹਾੜਾ
ਪਟਿਆਲਾ - ਆਤਮਾ ਰਾਮ ਕੁਮਾਰ ਸਭਾ ਗਰਾਉਂਡ ’ਚ ਲੱਗੇ ਮੇਲੇ ਵਿਚ ਝੂਲਾ ਟੁੱਟਣ ਨਾਲ ਭਾਜੜਾਂ ਪੈ ਗਈਆਂ। ਇਸ ਦੌਰਾਨ 2 ਔਰਤਾਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਪਟਿਆਲਾ ਦੇ ਆਤਮਾ ਰਾਮ ਕੁਮਾਰ ਸਭਾ ਗਰਾਉਂਡ ’ਚ ਮੇਲਾ ਦੌਰਾਨ ਮੰਨੋਰੰਜਨ ਲਈ ਝੂਲਾ ਲੱਗਿਆ ਹੋਇਆ ਹੈ। ਅੱਜ ਜਦੋਂ ਲੋਕ ਝੂਟੇ ਲੈਣ ਲੱਗੇ ਤਾਂ ਅਚਾਨਕ ਝੂਲਾ ਟੁੱਟ ਗਿਆ। ਉਸ ’ਚ ਸਵਾਰ ਲੋਕਾਂ ਵਿਚੋਂ 2 ਮਹਿਲਾਵਾਂ ਜ਼ਖਮੀ ਹੋ ਗਈਆਂ। ਇਨ੍ਹਾਂ ਦੀ ਉਮਰ 35 ਤੋਂ 40 ਸਾਲ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਟੀਮ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ