ਅਕਾਲੀ ਦਲ ਹਮੇਸ਼ਾ ਮੌਕਾਪ੍ਰਸਤ ਰਿਹਾ ਹੈ, ਕਦੇ ਵੀ ਗਠਜੋੜ ਦੀ ਸੰਭਾਵਨਾ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬੁੱਧਵਾਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਸੂਬੇ ਵਿਚ ਆਪਣੀ ਹੋਂਦ ਬਰਕਰਾਰ ਰੱਖਣ ਲਈ ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ (ਆਈ. ਐੱਨ. ਡੀ. ਆਈ. ਏ.) ਨਾਲ ਜੁੜਨ ਦੀ ਕੋਸ਼ਿਸ਼ ਦੀ ਨਿੰਦਾ ਕੀਤੀ ਹੈ। ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਤਾਨਾਸ਼ਾਹੀ ਫ਼ੈਸਲੇ ਦਾ ਸਮਰਥਨ ਕਰਕੇ ਕਿਸਾਨਾਂ ਨਾਲ ਧੋਖਾ ਕਰਨ ਲਈ ਅਕਾਲੀ ਦਲ ਦੀ ਆਲੋਚਨਾ ਕਰਦੇ ਹੋਏ, ਵੜਿੰਗ ਨੇ ਕਿਹਾ ਕਿ ਜ਼ਹਿਰੀਲੇ ਸੱਪ 'ਤੇ ਭਰੋਸਾ ਕਰਨ ਨਾਲੋਂ ਅਕਾਲੀ ਦਲ 'ਤੇ ਭਰੋਸਾ ਕਰਨਾ ਹੋਰ ਵੀ ਖ਼ਤਰਨਾਕ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਗੂਆਂ ਨੇ ਹਮੇਸ਼ਾ ਹੀ ਆਪਣੇ ਨਾਪਾਕ ਇਰਾਦਿਆਂ ਨੂੰ ਪੂਰਾ ਕਰਨ ਲਈ ਵੋਟਰਾਂ ਨੂੰ ਗੁੰਮਰਾਹ ਕੀਤਾ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ