ਇੰਡੀਆਜ਼ ਗੌਟ ਲੇਟੈਂਟ ਵਿਵਾਦ: ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ ਇਲਾਹਾਬਾਦੀਆ ਅਤੇ ਅਪੂਰਵਾ
ਨਵੀਂ ਦਿੱਲੀ (ਭਾਸ਼ਾ)- ਕਾਮੇਡੀਅਨ ਸਮਯ ਰੈਨਾ ਦੇ ਸ਼ੋਅ ‘ਇੰਡੀਆਜ਼ ਗੌਟ ਲੇਟੈਂਟ’ ’ਚ ਕੀਤੀਆਂ ਗਈਆਂ ਅਸ਼ੋਭਨੀਕ ਟਿੱਪਣੀਆਂ ਦੇ ਮਾਮਲੇ ’ਚ ਰਣਵੀਰ ਇਲਾਹਾਬਾਦੀਆ ਅਤੇ ਅਪੂਰਵਾ ਮੁਖੀਜਾ ਵੀਰਵਾਰ ਨੂੰ ਕੌਮੀ ਮਹਿਲਾ ਕਮਿਸ਼ਨ ਦੇ ਸਾਹਮਣੇ ਪੇਸ਼ ਹੋਏ। ਸੂਤਰਾਂ ਨੇ ਦੱਸਿਆ ਕਿ ਸ਼ੋਅ ਦੇ ਨਿਰਮਾਤਾ ਸੌਰਭ ਬੋਥਰਾ ਤੇ ਤੁਸ਼ਾਰ ਪੁਜਾਰੀ ਅਤੇ ਕਾਮੇਡੀਅਨ ਜਸਪ੍ਰੀਤ ਸਿੰਘ ਤੇ ਯੂ-ਟਿਊਬਰ ਆਸ਼ੀਸ਼ ਚੰਚਲਾਨੀ ਦੇ ਵਕੀਲ ਵੀ ਪੈਨਲ ਦੇ ਸਾਹਮਣੇ ਪੇਸ਼ ਹੋਏ। ਕਮਿਸ਼ਨ ਨੇ ਸ਼ੋਅ ’ਚ ਇਲਾਹਾਬਾਦੀਆ, ਮੁਖੀਜਾ, ਰੈਨਾ, ਜਸਪ੍ਰੀਤ ਸਿੰਘ ਅਤੇ ਆਸ਼ੀਸ਼ ਚੰਚਲਾਨੀ ਵੱਲੋਂ ਕੀਤੀਆਂ ਗਈਆਂ ਅਸ਼ੋਭਨੀਕ ਅਤੇ ਇਤਰਾਜ਼ਯੋਗ ਟਿੱਪਣੀਆਂ ਨੂੰ ਗੰਭੀਰਤਾ ਨਾਲ ਲਿਆ ਸੀ। ਰੈਨਾ ਦੇ ਸ਼ੋਅ ’ਚ ਮਾਤਾ-ਪਿਤਾ ਅਤੇ ਸੈਕਸ ਸਬੰਧਾਂ ’ਤੇ ਟਿੱਪਣੀ ਕਰਨ ਲਈ ਇਲਾਹਾਬਾਦੀਆ ਖਿਲਾਫ ਕਈ ਐੱਫ. ਆਈ. ਆਰਜ਼ ਦਰਜ ਕਰਵਾਈਆਂ ਗਈਆਂ ਹਨ। ਹਾਲਾਂਕਿ ਸੁਪਰੀਮ ਕੋਰਟ ਨੇ ਇਲਾਹਾਬਾਦੀਆ ਨੂੰ ਗ੍ਰਿਫਤਾਰੀ ਤੋਂ ਅੰਤ੍ਰਿਮ ਸੁਰੱਖਿਆ ਪ੍ਰਦਾਨ ਕੀਤੀ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ