ਆਸਾਰਾਮ ਬਾਪੂ ‘ਤੇ ਦਸਤਾਵੇਜ਼ੀ: SC ਵੱਲੋਂ ਡਿਸਕਵਰੀ ਇੰਡੀਆ ਦੇ ਅਧਿਕਾਰੀਆਂ ਨੂੰ ਅੰਤਰਿਮ ਪੁਲੀਸ ਸੁਰੱਖਿਆ
ਨਵੀਂ ਦਿੱਲੀ, 7 ਫਰਵਰੀ : ਸੁਪਰੀਮ ਕੋਰਟ ਨੇ ਅਖੌਤੀ ਸਾਧ ਆਸਾਰਾਮ ਬਾਪੂ ਬਾਰੇ ਦਸਤਾਵੇਜ਼ੀ “ਕਲਟ ਆਫ਼ ਫੀਅਰ: ਆਸਾਰਾਮ ਬਾਪੂ” ਨੂੰ ਲੈ ਕੇ ਮਿਲ ਰਹੀਆਂ ਧਮਕੀਆਂ ਲਈ ਡਿਸਕਵਰੀ ਇੰਡੀਆ ਦੇ ਅਧਿਕਾਰੀਆਂ ਨੂੰ ਅੰਤਰਿਮ ਪੁਲੀਸ ਸੁਰੱਖਿਆ ਪ੍ਰਦਾਨ ਕੀਤੀ ਹੈ । ਭਾਰਤ ਦੇ ਚੀਫ਼ ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੇ ਬੈਂਚ ਨੇ ਵੱਖ-ਵੱਖ ਰਾਜਾਂ ਵਿੱਚ ਡਿਸਕਵਰੀ ਇੰਡੀਆ ਦੇ ਸੀਨੀਅਰ ਸਟਾਫ਼ ਨੂੰ ਮਿਲ ਰਹੀਆਂ ਧਮਕੀਆਂ ਦੇ ਹਵਾਲੇ ਨਾਲ ਦਾਇਰ ਪਟੀਸ਼ਨ ਉੱਤੇ ਸੱਤ ਰਾਜਾਂ ਦੀ ਪੁਲੀਸ ਨੂੰ ਡਿਸਕਵਰੀ ਇੰਡੀਆ ਦੇ ਅਧਿਕਾਰੀਆਂ ਅਤੇ ਜਾਇਦਾਦਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਚੈਨਲ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕਰਦੇ ਹੋਏ ਬੈਂਚ ਨੇ ਮਾਮਲੇ ਦੀ ਅਗਲੀ ਸੁਣਵਾਈ 3 ਮਾਰਚ ਤੋਂ ਸ਼ੁਰੂ ਹੋਣ ਵਾਲੇ ਹਫ਼ਤੇ ਲਈ ਪਾ ਦਿੱਤੀ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ