ਭਾਰਤੀ ਕਿਸਾਨ ਯੂਨੀਅਨ ਨੇ ਦਸੂਹਾ ਵਿਖੇ ਕੇਂਦਰ ਤੇ ਹਰਿਆਣਾ ਸਰਕਾਰ ਦਾ ਪੂਤਲਾ ਫੂਕਿਆ
ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ ਵੱਲ ਕੇਂਦਰ ਅਤੇ ਹਰਿਆਣਾ ਸਰਕਾਰ ਦੇ ਵਿਰੁੱਧ ਦਸੂਹਾ ਵਿਖੇ ਐੱਸ. ਡੀ. ਐੱਮ. ਚੌਂਕ ਵਿਖੇ ਯੂਨੀਅਨ ਦੇ ਮੀਤ ਪ੍ਰਧਾਨ ਹਰਪ੍ਰੀਤ ਸਿਘ ਸੰਧੂ ਦੀ ਅਗਵਾਈ ਹੇਠ ਪੂਤਲਾ ਫੂਕਿਆ ਗਿਆ। ਇਸ ਮੌਕੇ 'ਤੇ ਕੇਂਦਰ ਅਤੇ ਹਰਿਆਣਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਦੀਆ ਮੰਗਾਂ ਨਹੀਂ ਮੰਨੀਆਂ ਜਾਂਦੀਆ, ਉਦੋ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ 'ਤੇ ਮਿੰਟਾਂ ਚੀਮਾਂ, ਦਵਿੰਦਰ ਸਿੰਘ ਬਸਰਾ, ਸਤਪਾਲ ਸਿੰਘ, ਖੜਕ ਸਿੰਘ, ਗੁਰਪ੍ਰਤਾਪ ਸਿੰਘ, ਜਤਿੰਦਰ ਸਿੰਘ ਬਾਜਵਾ, ਭੁਪਿਦਰ ਸਿੰਘ ਬਾਜਵਾ, ਬਲਜੀਤ ਸਿੰਘ ਚੰਡੀਦਾਸ, ਦਿਲਬਾਗ ਸਿੰਘ ਘੋਗਰਾ, ਹਰਿੰਦਰ ਸਿੰਘ ਹਲੇੜ, ਸਤਵਿੰਦਰ ਸਿੰਘ ਪੱਪੂ ਪੰਡੋਰੀ, ਮਨਜੀਤ ਸਿੰਘ ਘੁੰਮਣ, ਸਾਬੀ ਗਾਲੋਵਾਲ ,ਗੋਪੀ ਵਿਰਕ ,ਗੁਲਸ਼ਨ, ਤਰਲੋਕ ਸਿੰਘ, ਨਿਰੰਜਣ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ