ਦੀਵਾਲੀ 'ਤੇ ਵਾਹਨ ਖ਼ਰੀਦਣ ਵਾਲਿਆਂ ਨੂੰ ਵੱਡੀ ਰਾਹਤ, ਹਟਾਈ ਗਈ ਇਹ ਪਾਬੰਦੀ
ਯੂ. ਟੀ. ਪ੍ਰਸ਼ਾਸਨ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਦੇ ਆਟੋਮੋਬਾਇਲ ਡੀਲਰਾਂ ਅਤੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ ਕਿਉਂਕਿ 27 ਨਵੰਬਰ ਗੁਰਪੁਰਬ ਤੱਕ ਪੈਟਰੋਲ ਦੋਪਹੀਆ ਵਾਹਨਾਂ ਦੀ ਰਜਿਸਟ੍ਰੇਸ਼ਨ ’ਤੇ ਲੱਗੀ ਪਾਬੰਦੀ ਹਟਾ ਦਿੱਤੀ ਗਈ ਹੈਇਸ ਮਿਆਦ ਦੌਰਾਨ ਸ਼ਹਿਰ 'ਚ ਜਿੰਨੇ ਮਰਜ਼ੀ ਪੈਟਰੋਲ ਦੋਪਹੀਆ ਵਾਹਨ ਰਜਿਸਟਰਡ ਕੀਤੇ ਜਾ ਸਕਦੇ ਹਨ, ਉੱਥੇ ਹੀ ਦੀਵਾਲੀ ਮੌਕੇ ਪੈਟਰੋਲ ਦੋਪਹੀਆ ਵਾਹਨ ਖ਼ਰੀਦਣ ਵਾਲਿਆਂ ਨੂੰ ਵੀ ਰਾਹਤ ਮਿਲੀ ਹੈ। ਇਸ ਨਾਲ ਆਟੋਮੋਬਾਇਲ ਡੀਲਰਾਂ ਨੂੰ ਆਪਣੀ ਪੁਰਾਣੀ ਬੁਕਿੰਗ ਕਲੀਅਰ ਕਰਨ ’ਚ ਵੀ ਮਦਦ ਮਿਲੇਗੀ।
ਇਸ ਸਬੰਧੀ ਗ੍ਰਹਿ ਸਕੱਤਰ ਨਿਤਿਨ ਯਾਦਵ ਨੇ ਦੱਸਿਆ ਕਿ ਉਨ੍ਹਾਂ ਨੇ 27 ਨਵੰਬਰ ਤੱਕ ਗੈਰ-ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ’ਤੇ ਲੱਗੀ ਪਾਬੰਦੀ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਹੈ। ਇਸ ਦੌਰਾਨ ਪ੍ਰਸ਼ਾਸਨ ਵਲੋਂ ਨੀਤੀ ਦੀ ਵਿਆਪਕ ਸਮੀਖਿਆ ਕੀਤੀ ਜਾਵੇਗੀ। ਦੱਸ ਦੇਈਏ ਕਿ ਯੂ. ਟੀ. ਪ੍ਰਸ਼ਾਸਨ ਨੇ ਸ਼ਹਿਰ ਦੇ ਆਟੋਮੋਬਾਇਲ ਡੀਲਰਾਂ ਦੀ ਮੰਗ ਦੇ ਮੱਦੇਨਜ਼ਰ 18 ਅਕਤੂਬਰ ਨੂੰ ਇਲੈਕਟ੍ਰਿਕ ਪਾਲਿਸੀ 'ਚ ਦੂਜੀ ਵਾਰ ਸੋਧ ਕੀਤੀ ਸੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ