ਕੈਨੇਡਾ: ਬਰੈਂਪਟਨ ’ਚ ਪੰਜਾਬੀ ਕਾਰੋਬਾਰੀ ਨੌਜਵਾਨ ਨੂੰ ਮਾਰੀਆਂ ਗੋਲੀਆਂ
ਵੈਨਕੂਵਰ, 2 ਅਪਰੈਲ
ਬਰੈਂਪਟਨ ਦੇ ਭੀੜ-ਭਾੜ ਵਾਲੇ ਪਲਾਜ਼ਾ ਵਿਚ ਕਾਰ ’ਤੇ ਆਏ ਬੰਦੂਕਧਾਰੀ ਪੰਜਾਬੀ ਕਾਰੋਬਾਰੀ ਨੌਜੁਆਨ ਦੀ ਹੱਤਿਆ ਕਰਕੇ ਫਰਾਰ ਹੋ ਗਏ। ਇਸ ਦੌਰਾਨ ਹਮਲਾਵਰਾਂ ਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਏ। ਹਾਲਾਂਕਿ ਹੁਣ ਤੱਕ ਪੁਲੀਸ ਨੇ ਮ੍ਰਿਤਕ ਦੀ ਪਹਿਚਾਣ ਜਾਹਿਰ ਨਹੀਂ ਕੀਤੀ, ਪਰ ਜਾਣਕਾਰਾਂ ਅਨੁਸਾਰ ਉਸਦਾ ਮ੍ਰਿਤਕ ਜਗਮੀਤ ਮੁੰਡੀ ਪਲਾਜ਼ਾ ਵਿਚ ਹੁੱਕੇ ਦਾ ਕਾਰੋਬਾਰ (ਵੇਪ ਸ਼ੌਪ) ਕਰਦਾ ਸੀ ਹੈ, ਨਾਲ ਹੀ ਉਹ ਟਰੱਕ ਕੰਪਨੀ ਚਲਾਉਂਦਾ ਸੀ।
ਪੀਲ ਪੁਲੀਸ ਦੇ ਅਫਸਰ ਮਨਦੀਪ ਖਟੜਾ ਨੇ ਕਿਹਾ ਕਿ ਘਟਨਾ ਦੀ ਸੂਚਨਾ ਮਿਲਦਿਆਂ ਹੀ ਉਹ ਮੌਕੇ ’ਤੇ ਪਹੁੰਚੇ, ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਬਾਅਦ ਵਿਚ ਡਾਕਟਰਾਂ ਦੀ ਟੀਮ ਵਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।ਉਨ੍ਹਾਂ ਦੱਸਿਆ ਕਿ ਗੋਲੀਆਂ ਮਾਰਨ ਵਾਲੇ ਉੱਥੋਂ ਤੇਜ਼ੀ ਨਾਲ ਕਾਰ ਵਿਚ ਫਰਾਰ ਹੋ ਗਏ। ਅਧਿਕਾਰੀਆਂ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੀ ਰਿਕਾਰਡਿੰਗ ਰਾਹੀਂ ਜਾਂਚ ਕੀਤੀ ਜਾ ਰਹੀ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ