Big relief to property tax defaulters
'ਆਪ' ਸਰਕਾਰ ਨੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਤਾਜ਼ਾ ਹੁਕਮਾਂ ਅਨੁਸਾਰ 31 ਦਸੰਬਰ ਤਕ ਬਕਾਇਆ ਜਮ੍ਹਾ ਕਰਵਾਉਣ ‘ਤੇ ਵਿਆਜ ਤੇ ਜੁਰਮਾਨਾ ਨਹੀਂ ਲੱਗੇਗਾ। ਇਸ ਸਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ 31 ਦਸੰਬਰ ਤਕ ਬਕਾਇਆ ਜਮ੍ਹਾਂ ਕਰਵਾਉਣ 'ਤੇ ਵਿਆਜ ਤੇ ਜੁਰਮਾਨਾ ਮਾਫ਼ ਕਰ ਦਿੱਤਾ ਜਾਵੇਗਾ। ਦਿੱਤੀ ਗਈ ਮਿਆਦ ਖ਼ਤਮ ਤੋਂ ਬਾਅਦ ਬਕਾਇਆ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ 'ਤੇ ਵਿਆਜ-ਜੁਰਮਾਨੇ ਦੀ ਸ਼ਰਤ ਮੁੜ ਲਾਗੂ ਹੋ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ