ਲੁਧਿਆਣਾ ਹੁੰਦੇ ਹੋਏ ਵੀ ਪੱਪੀ ਦੀ ਨਾਮਜ਼ਦਗੀ ਦਾਖ਼ਲ ਕਰਵਾਉਣ ਨਹੀਂ ਗਏ CM ਮਾਨ
ਲੁਧਿਆਣਾ : ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਲੁਧਿਆਣਾ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ‘ਆਪ’ ਵਿਧਾਇਕ ਮਦਨ ਲਾਲ ਬੱਗਾ ਵੀ ਮੌਜੂਦ ਸਨ। ਹਾਲਾਂਕਿ ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗ਼ੈਰ ਹਾਜ਼ਰ ਰਹੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਅਸ਼ੋਕ ਪਰਾਸ਼ਰ ਪੱਪੀ ਦਾ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਲੁਧਿਆਣਾ ਆਉਣਾ ਸੀ ਪਰ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਮੁੱਖ ਮੰਤਰੀ ਸਿੱਧੇ ਚੰਡੀਗੜ੍ਹ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਪੱਪੀ ਆਪਣੇ ਸਮਰਥਕਾਂ ਨਾਲ ਨਾਮਜ਼ਦਗੀ ਦਾਖ਼ਲ ਕਰਨ ਆਏ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ