ਕਰਨਲ ਕੁੱਟਮਾਰ ਮਾਮਲਾ: ਤਿੰਨ ਇੰਸਪੈਕਟਰਾਂ ਸਣੇ 12 ਖਿਲਾਫ਼ ਕੇਸ ਦਰਜ
ਪਟਿਆਲਾ, 21 ਮਾਰਚ
ਇਥੇ ਸਰਕਾਰੀ ਰਾਜਿੰਦਰਾ ਮੈਡੀਕਲ ਕਾਲਜ ਤੇ ਹਸਪਤਾਲ ਦੇ ਬਾਹਰ ਢਾਬੇ ’ਤੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਮਾਮਲੇ ’ਚ ਅੱਜ ਪਟਿਆਲਾ ਦੇ ਥਾਣਾ ਸਿਵਲ ਲਾਈਨ ਵਿੱਚ ਕਰਨਲ ਦੇ ਬਿਆਨਾਂ ’ਤੇ ਨਵਾਂ ਕੇਸ ਦਰਜ ਕੀਤਾ ਗਿਆ ਹੈ। ਇਸ ’ਚ ਤਿੰਨ ਇੰਸਪੈਕਟਰਾਂ ਰੌਣੀ ਸਿੰਘ, ਹੈਰੀ ਬੋਪਾਰਾਏ ਅਤੇ ਹਰਜਿੰਦਰ ਸਿੰਘ ਢਿੱਲੋਂ ਦੇ ਨਾਂ ਸ਼ਾਮਲ ਹਨ। ਇਸ ਤੋਂ ਇਲਾਵਾ ਅੱੱਧੀ ਦਰਜਨ ਦੇ ਕਰੀਬ ਅਣਪਛਾਤਿਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਨ੍ਹਾਂ ਅਧਿਕਾਰੀਆਂ ਨੂੰ ਮੁਅੱਤਲ ਤਾਂ ਪਹਿਲਾਂ ਹੀ ਕੀਤਾ ਹੋਇਆ ਹੈ ਤੇ ਹੁਣ ਇਨ੍ਹਾਂ ਦੀ ਬਦਲੀ ਪਟਿਆਲਾ ਤੋਂ ਬਾਹਰਲੇ ਜ਼ਿਲ੍ਹੇ ’ਚ ਕਰ ਦਿੱਤੀ ਗਈ ਹੈ। ਸਰਕਾਰ ਨੇ ਇਸ ਮਾਮਲੇ ’ਚ ਉੱਚ ਪੱਧਰੀ ਜਾਂਚ ਕਮੇਟੀ (ਸਿਟ) ਵੀ ਕਾਇਮ ਕਰ ਦਿੱਤੀ ਹੈ। ਇਸ ਕਮੇਟੀ ਦੀ ਅਗਵਾਈ ਏਡੀਜੀਪੀ-ਲਾਅ ਐਂਡ ਆਰਡਰ ਐੱਸਪੀਐੱਸ ਪਰਮਾਰ (ਆਈਪੀਐੱਸ) ਕਰਨਗੇ। ਉਨ੍ਹਾਂ ਨਾਲ ਹੁਸ਼ਿਆਰਪੁਰ ਦੇ ਐੱਸਐੱਸਪੀ ਸੰਦੀਪ ਮਲਿਕ (ਆਈਪੀਐੱਸ) ਅਤੇ ਮੁਹਾਲੀ ਦੇ ਐੱਸਪੀ ਰੂਰਲ ਮਨਪ੍ਰੀਤ ਸਿੰਘ (ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ) ਨੂੰ ਮੈਂਬਰਾਂ ਵਜੋਂ ਸ਼ਾਮਲ ਕੀਤਾ ਗਿਆ ਹੈ। ਸਿਟ ਨੂੰ ਹਦਾਇਤ ਕੀਤੀ ਗਈ ਹੈ ਕਿ ਮਾਮਲੇ ਦੀ ਨਿਰਪੱਖ ਅਤੇ ਤੇਜ਼ੀ ਨਾਲ ਜਾਂਚ ਕੀਤੀ ਜਾਵੇ। ਪੰਜਾਬ ਪੁਲੀਸ ਦੇ ਬੁਲਾਰੇ ਨੇ ਇਹ ਵੀ ਦੱਸਿਆ ਕਿ ਪਟਿਆਲਾ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਕਿ ਸਬੰਧਤ ਪੁਲੀਸ ਅਧਿਕਾਰੀਆਂ ਦਾ ਤੁਰੰਤ ਜ਼ਿਲ੍ਹਾ ਪਟਿਆਲਾ ਤੋਂ ਬਾਹਰ ਤਬਾਦਲਾ ਕੀਤਾ ਜਾਵੇ। ਮੁਅੱਤਲ ਕੀਤੇ 12 ਪੁਲੀਸ ਅਧਿਕਾਰੀਆਂ ਖ਼ਿਲਾਫ਼ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ। ਏਡੀਜੀਪੀ (ਸੁਰੱਖਿਆ) ਨੂੰ ਕਰਨਲ ਪੁਸ਼ਪਿੰਦਰ ਸਿੰਘ
ਕਰਨਲ ਦੀ ਪਤਨੀ ਵੱਲੋਂ ਚੰਡੀਗੜ੍ਹ ’ਚ ਪ੍ਰੈੱਸ ਕਾਨਫਰੰਸ
ਚੰਡੀਗੜ੍ਹ : ਕਰਨਲ ਕੁੱਟਮਾਰ ਮਾਮਲੇ ਦੀ ਜਾਂਚ ਪਟਿਆਲਾ ਨਗਰ ਨਿਗਮ ਕਮਿਸ਼ਨਰ ਪਰਮਵੀਰ ਸਿੰਘ ਨੂੰ ਸੌਂਪੇ ਜਾਣ ਤੋਂ ਬਾਅਦ ਅੱਜ ਕਰਨਲ ਦੀ ਪਤਨੀ ਜਸਵਿੰਦਰ ਕੌਰ ਬਾਠ ਨੇ ਚੰਡੀਗੜ੍ਹ ਪ੍ਰੈੱਸ ਕਲੱਬ ’ਚ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ। ਉਨ੍ਹਾਂ ਆਪਣੇ ਪਤੀ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਨ, ਪਟਿਆਲਾ ਦੇ ਐੱਸਐੱਸਪੀ ਨਾਨਕ ਸਿੰਘ ਨੂੰ ਪਟਿਆਲਾ ਤੋਂ ਬਦਲਣ ਅਤੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ