ਪੰਜਾਬੀ ਗਾਇਕ ਕਰਨ ਔਜਲਾ ਆਪਣੇ ਗੀਤਾਂ ਦੇ ਨਾਲ-ਨਾਲ ਸਟਾਈਲਿਸ਼ ਅੰਦਾਜ਼ ਦੇ ਚੱਲਦੇ ਚਰਚਾ ਵਿੱਚ ਰਹਿੰਦੇ ਹਨ। ਉਨ੍ਹਾਂ ਨੇ ਆਪਣੇ ਗੀਤਾਂ ਨਾਲ ਦੇਸ਼ ਅਤੇ ਵਿਦੇਸ਼ ਬੈਠੇ ਦਰਸ਼ਕਾਂ ਦਾ ਖੂਬ ਮਨੋਰੰਜਨ ਕੀਤਾ ਹੈ।
ਫੈਨਜ਼ ਵੱਲੋਂ ਵੀ ਕਰਨ ਔਜਲਾ ਨੂੰ ਕਾਫੀ ਪਿਆਰ ਕੀਤਾ ਜਾਂਦਾ ਹੈ। ਦਰਅਸਲ ਗਾਇਕ ਨੇ ਇੰਸਟਾਗ੍ਰਾਮ ਸਟੋਰੀ ‘ਤੇ ਆਪਣੇ ਫੈਨ ਵੱਲੋਂ ਬਣਾਇਆ ਹੋਇਆ ਇਕ ਸਕੈਚ ਸਾਂਝਾ ਕੀਤਾ ਹੈ। ਇਹ ਪੈਂਟਿੰਗ ਇੰਸਟਾਗ੍ਰਾਮ ਯੂਜ਼ਰ sketchartby_tushar ਨੇ ਖੁਦ ਆਪਣੇ ਹੱਥਾਂ ਨਾਲ ਬਣਾਇਆ ਹੈ। ਕਲਾਕਾਰ ਫੈਨਜ਼ ਵੱਲੋ ਦਿੱਤੇ ਤੋਹਫਿਆਂ ਨੂੰ ਖੂਬ ਪਸੰਦ ਕਰਦੇ ਹਨ ਅਤੇ ਸੋਸ਼ਲ ਮੀਡਿਆ ‘ਤੇ ਵੀ ਕਰਦੇ ਹਨ। ਇਸਦੇ ਨਾਲ ਹੀ ਗਾਇਕ ਨੇ ਲਿਖਿਆ ਕਿ BRO KILLED THIS ONE!
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ