ਡਿਪਟੀ ਕਮਿਸ਼ਨਰ ਵੱਲੋਂ ਆਰਟੀਏ ਦਫ਼ਤਰ ਦੀ ਅਚਨਚੇਤ ਚੈਕਿੰਗ
ਪਟਿਆਲਾ, 5 ਮਾਰਚ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ ਸਥਿਤ ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਵੱਖ-ਵੱਖ ਸੇਵਾਵਾਂ ਬਾਰੇ ਪ੍ਰਤੀਕਿਰਿਆ ਹਾਸਲ ਕੀਤੀ। ਉਨ੍ਹਾਂ ਦਫ਼ਤਰੀ ਅਮਲੇ ਨੂੰ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਤਾਂ ਕਿ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਸਟਾਫ਼ ਨੂੰ ਦਫ਼ਤਰੀ ਸਮੇਂ ਮੁਤਾਬਕ ਆਪਣੀ ਸੀਟ ਦਾ ਕੰਮ ਸ਼ੁਰੂ ਕਰਨ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਕੀਤੀ ਜਾਵੇ। ਜੇਕਰ ਸ਼ਿਕਾਇਤ ਪ੍ਰਾਪਤ ਹੋਈ ਤਾਂ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਡਿਪਟੀ ਕਮਿਸ਼ਨਰ ਦਾ ਕਹਿਣਾ ਸੀ ਕਿ ਜੇਕਰ ਕੋਈ ਕਰਮਚਾਰੀ ਛੁੱਟੀ ’ਤੇ ਹੈ, ਫੀਲਡ ਜਾਂ ਅਦਾਲਤ ਵਿੱਚ ਗਿਆ ਹੈ ਤਾਂ ਉਸ ਦਾ ਕੰਮ ਦਫ਼ਤਰ ਵਿੱਚ ਹਾਜ਼ਰ ਦੂਸਰੇ ਕਰਮਚਾਰੀ ਨੂੰ ਸੌਂਪਿਆਂ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਟਰਾਂਸਪੋਰਟ ਵਿਭਾਗ ਇਕ ਅਹਿਮ ਵਿਭਾਗ ਹੈ, ਜਿਸ ਵਿੱਚ ਆਮ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਸਿੱਧੇ ਤੌਰ ’ਤੇ ਆਰਟੀਏ ਦਫ਼ਤਰ ਆਉਣਾ ਪੈਂਦਾ ਹੈ। ਇਸ ਲਈ ਸਟਾਫ਼ ਨਰਮਾਈ ਵਾਲਾ ਵਤੀਰਾ ਅਪਣਾਉਂਦੇ ਹੋਏ, ਲੋਕਾਂ ਦੇ ਕੰਮ ਕਰਨ ਨੂੰ ਪਹਿਲ ਦੇਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦਫਤਰੀ ਕੰਮ ਬਾਬਤ ਹੀ ਇਸ ਦਫਤਰ ਦੇ ਮੁਲਾਜ਼ਮ ਜਗਤਾਰ ਸਿੰਘ ਸਮੇਤ ਹੋਰਨਾਂ ਮੁਲਾਜ਼ਮਾਂ ਨਾਲ ਵੀ ਗੱਲਬਾਤ ਕੀਤੀ। ਇਸੇ ਦੌਰਾਨ ਡਿਪਟੀ ਕਮਿਸ਼ਨਰ ਨੇ ਸਬ-ਰਜਿਸਟਰਾਰ ਦਫ਼ਤਰ ਦਾ ਦੌਰਾ ਵੀ ਕੀਤਾ ਜਿਸ ਦੌਰਾਨ ਇਥੇ ਰਜਿਸਟਰੀਆਂ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ