ਵਿਲ ਸਮਿੱਥ ਨੂੰ ਮਿਲਿਆ ਦਿਲਜੀਤ ਦੋਸਾਂਝ; ਹੌਲੀਵੁੱਡ ਸਟਾਰ ਨੂੰ ਭੰਗੜੇ ਦੇ ਸਟੈੈੱਪ ਸਿਖਾਏ
Diljit Dosanjh meets Will Smith ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਨੇ ਹਾਲ ਹੀ ਵਿਚ ਹੌਲੀਵੁੱਡ ਸਟਾਰ ਵਿਲ ਸਮਿੱਥ (Will Smith) ਨਾਲ ਮੁਲਾਕਾਤ ਕੀਤੀ। ਦੋਸਾਂਝ ਨੇ ਆਪਣੇ ਗੀਤ ‘ਕੇਸ’ ਉੱਤੇ ਹੌਲੀਵੁੱਡ ਸਟਾਰ ਨਾਲ ਭੰਗੜਾ ਵੀ ਪਾਇਆ।
ਦਿਲਜੀਤ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਇਸ ਮੁਲਾਕਾਤ ਦੀ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ ਵਿਚ ਸਮਿੱਥ ਪੰਜਾਬੀ ਗੀਤ ’ਤੇ ਲੱਤ ਥਰਕਾਉਂਦਾ ਨਜ਼ਰ ਆ ਰਿਹਾ ਹੈ। ਪੰਜਾਬੀ ਗਾਇਕ ਨੇ ਆਪਣੀ ਪੋਸਟ ਹੇਠਾਂ ਕੈਪਸ਼ਨ ਲਿਖਿਆ, ‘‘ਪੰਜਾਬੀ ਆ ਗਏ ਓਏ ਵਿਦ ਵਨ ਐਂਡ ਓਨਲੀ ਲਿਵਿੰਗ ਲੀਜੈਂਡ @ਵਿਲਸਮਿੱਥ। ਕਿੰਗ ਵਿਲ ਸਮਿੱਥ ਨੂੰ ਭੰਗੜਾ ਪਾਉਂਦੇ ਦੇਖਣਾ ਤੇ ਪੰਜਾਬ ਢੋਲ ਬੀਟ ਦਾ ਮਜ਼ਾ ਲੈਂਦੇ ਦੇਖਣਾ ਪ੍ਰੇਰਣਾਦਾਇਕ ਹੈ।’’ ਉਂਝ ਫੌਰੀ ਇਹ ਪਤਾ ਨਹੀਂ ਲੱਗ ਸਕਿਆ ਕਿ ਦੋਵੇਂ ਕਦੋਂ ਤੇ ਕਿੱਥੇ ਮਿਲੇ ਸਨ। ਦਿਲਜੀਤ ਨੇ ਭਾਰਤ ਵਿਚਲਾ ਆਪਣਾ ‘ਦਿਲ-ਲੂਮਿਨਾਟੀ ਟੂਰ’ ਦਸੰਬਰ 2024 ਵਿਚ ਪੂਰਾ ਕੀਤਾ ਸੀ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ