ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਦੀ ਪ੍ਰਾਪਰਟੀ ਫ੍ਰੀਜ਼
ਇਕ ਕਰੋੜ 35 ਲੱਖ ਦੀ ਪ੍ਰਾਪਰਟੀ ਫ੍ਰੀਜ਼ ਕੀਤੀ ਗਈ ਹੈ। ਅਮਨਦੀਪ ਕੌਰ ਖਿਲਾਫ ਐਨਡੀਪੀਐਸ ਤਹਿਤ ਮਾਮਲਾ ਦਰਜ ਹੈ। ਅਮਨਦੀਪ ਕੌਰ ਤੋਂ ਵਿਜੀਲੈਂਸ ਦਫ਼ਤਰ ਬਠਿੰਡਾ ਵਿੱਚ ਪੁੱਛਗਿੱਛ ਕੀਤੀ ਹੈ।
ਦੱਸ ਦਈਏ ਕਿ ਉਸ ਨੂੰ 17 ਗ੍ਰਾਮ ਚਿੱਟੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਉਸ ਨੂੰ ਬਰਖਾਸਤ ਕਰ ਦਿੱਤਾ ਗਿਆ ਸੀ। ਹੁਣ ਉਹ ਜ਼ਮਾਨਤ ਉਤੇ ਬਾਹਰ ਆਈ ਹੋਈ ਸੀ, ਪਰ ਹੁਣ ਉਸ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੀ ਤਾਜ਼ਾ ਕਾਰਵਾਈ ਕਾਰਨ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ