ਪਟਿਆਲਾ 'ਚ ਨਸ਼ਾ ਵੇਚਣ ਵਾਲੀ ਔਰਤ ਦੇ ਘਰ ਰੇਡ, ਹੈਰੋਇਨ ਬਰਾਮਦ, ਕੇਸ ਦਰਜ...
ਨਾਭਾ ਥਾਣਾ ਸਦਰ ਅਧੀਨ ਪੈਂਦੀ ਚੌਂਕੀ ਰੋਹਟੀ ਪੁਲ ਵਿਖੇ ਚੈਕਿੰਗ ਦੌਰਾਨ ਪਰਮਜੀਤ ਕੌਰ ਉਰਫ ਪਤਨੀ ਮਰਹੂਮ ਪਿਆਰਾ ਸਿੰਘ ਵਾਸੀ ਪਿੰਡ ਰੋਹਟੀਂ ਛੰਨਾਂ ਜੋ ਕਿ ਨਸ਼ਾ ਵੇਚਣ ਦਾ ਧੰਦਾ ਕਰਦੀ ਹੈ। ਅੱਜ ਆਪਣੇ ਘਰ ਦੇ ਬਾਹਰ ਗਾਹਕ ਦੀ ਉਡੀਕ ਕਰ ਰਹੀ ਸੀ ਤਾਂ ਚੌਂਕੀ ਇੰਚਾਰਜ ਜੈਦੀਪ ਸ਼ਰਮਾ ਨੇ ਪੁਲਿਸ ਟੀਮ ਨਾਲ ਰੇਡ ਕਰਕੇ ਇਸ ਇਸ ਕੋਲੋਂ ਪੰਜ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਦੇ ਖਿਲਾਫ਼ 5 ਕੇਸ ਪਹਿਲਾ ਵੀ ਦਰਜ ਹਨ। ਇਸ ਖਿਲਾਫ ਪੁਲਿਸ ਵੱਲੋਂ ਐੱਨਡੀਪੀਐੱਸ 216185 ਐੱਫਆਈਆਰ 171 ਤਹਿਤ ਪਰਚਾ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ