ਪੰਜਾਬ ਪੁਲਿਸ ਦਾ ਡੀਐਸਪੀ ਗੁਰਸ਼ੇਰ ਸਿੰਘ ਬਰਖਾਸਤ, ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜਿਆ ਹੋਇਆ ਹੈ ਮਾਮਲਾ
DSP Sacked Over Lawrence Bishnoi Interview : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਇੰਟਰਵਿਊ ਮਾਮਲੇ ’ਚ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਿਕ ਡੀਐਸਪੀ ਗੁਰਸ਼ੇਰ ਸਿੰਘ ਨੂੰ ਗ੍ਰਹਿ ਵਿਭਾਗ ਵਿੱਚੋਂ ਬਰਖਾਸਤ ਕਰ ਦਿੱਤਾ ਗਿਆ ਹੈ। ਡੀਐਸਪੀ ਖ਼ਿਲਾਫ਼ ਇਹ ਕਾਰਵਾਈ ਲਾਰੇਂਸ ਬਿਸ਼ਨੋਈ ਦੀ ਜੇਲ੍ਹ ਤੋਂ ਇੰਟਰਵਿਊ ਦੇ ਮਾਮਲੇ ਵਿੱਚ ਕੀਤੀ ਗਈ ਹੈ। ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਵਿਭਾਗ ਵੱਲੋਂ ਕੀਤੀ ਗਈ ਇਹ ਪਹਿਲੀ ਵੱਡੀ ਕਾਰਵਾਈ ਹੈ। ਦੱਸ ਦਈਏ ਕਿ ਪੰਜਾਬ ਤੇ ਹਰਿਆਣ ਹਾਈਕੋਰਟ ਨੇ ਇਸ ਮਾਮਲੇ ਵਿੱਚ ਉੱਚ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੇ ਹੁਕਮ ਵੀ ਦਿੱਤੇ ਸਨ। ਜਿਸ ਮਗਰੋਂ ਹੁਣ ਇਹ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਹੁਕਮ ਗ੍ਰਹਿ ਵਿਭਾਗ ਦੇ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ।
ਜਾਰੀ ਹੋਏ ਹੁਕਮਾਂ ’ਚ ਸਾਫ ਤੌਰ ’ਤੇ ਕਿਹਾ ਗਿਆ ਹੈ ਕਿ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੇ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਦੌਰਾਨ ਸੀਆਈਏ ਖਰੜ ਦੀ ਹਿਰਾਸਤ ਵਿੱਚ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤੀ ਹੈ। ਜਿਸ ਕਾਰਨ ਪੰਜਾਬ ਪੁਲਿਸ ਦਾ ਅਕਸ ਬੁਰੀ ਤਰ੍ਹਾਂ ਖਰਾਬ ਹੋਇਆ ਹੈ। ਉਸ ਵੱਲੋਂ ਆਪਣੀ ਡਿਊਟੀ ਨੂੰ ਸਹੀ ਢੰਗ ਨਾਲ ਨਿਭਾਉਣ ਵਿੱਚ ਅਸਫਲ ਰਹਿਣਾ ਪੰਜਾਬ ਪੁਲਿਸ ਦੇ ਅਨੁਸ਼ਾਸਨ ਅਤੇ ਆਚਰਣ ਨਿਯਮਾਂ ਦੀ ਘੋਰ ਉਲੰਘਣਾ ਹੈ। ਇਸ ਲਈ ਉਪਰੋਕਤ ਕਾਰਨਾਂ ਕਰਕੇ ਸੰਵਿਧਾਨ ਦੀ ਧਾਰਾ 311 ਤਹਿਤ ਮਿਲੇ ਅਧਿਕਾਰਾਂ ਤਹਿਤ ਉਸ ਨੂੰ ਪੰਜਾਬ ਪੁਲਿਸ ਵਿੱਚ ਡੀ.ਐਸ.ਪੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਂਦਾ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ