Due to the bursting of drums in the chemical factory, it became difficult for people to breathe
ਇਥੋਂ ਦੀ ਬਰਵਾਲਾ ਰੋਡ ’ਤੇ ਸਥਿਤ ਸੌਰਵ ਕੈਮੀਕਲ ਫੈਕਟਰੀ ਵਿੱਚ ਲੰਘੀ ਦੇਰ ਰਾਤ ਰਸਾਇਣ ਡਰੱਮ ਫਟਣ ਕਾਰਨ ਲੋਕਾਂ ਨੂੰ ਭਾਜੜਾਂ ਪੈ ਗਈਆਂ। ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ’ਤੇ ਕਾਬੂ ਪਾਇਆ। ਪਿੰਡ ਸੈਦਪੁਰਾ ਸਥਿਤ ਯੂਨਿਟ 1 ਵਿੱਚ ਲੰਘੀ ਰਾਤ 11 ਵਜੇ ਕੰਮ ਕਰਦੇ ਹੋਏ ਕੈਮੀਕਲ ਦਾ ਡਰੱਮ ਫੱਟ ਗਿਆ, ਜਿਸ ਵਿਚੋਂ ਗੈਸ ਨਿਕਲਣ ਲੱਗੀ।
ਇਹ ਨੇੜਲੇ ਰਿਹਾਇਸ਼ੀ ਇਲਾਕੇ ਵਿੱਚ ਫੈਲ ਗਈ ਤੇ ਲੋਕਾਂ ਨੂੰ ਅੱਖਾਂ ਵਿੱਚ ਜਲਣ ਤੇ ਸਾਹ ਲੈਣ ਵਿਚ ਦਿੱਕਤ ਆਉਣ ਲੱਗੀ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਪੁਲੀਸ ਨੇ ਮੌਕੇ ਤੇ ਪਹੁੰਚ ਕੇ ਫਾਇਰ ਬ੍ਰਿਗੇਡ ਦੀ ਮਦਦ ਨਾਲ ਸਥਿਤੀ ਨੂੰ ਡੇਢ ਘੰਟੇ ਵਿਚ ਕਾਬੂ ਕੀਤਾ, ਜਿਸ ਮਗਰੋਂ ਲੋਕਾਂ ਨੇ ਸੁੱਖ ਦਾ ਸਾਹ ਲਿਆ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ