ਨਦੀਆਂ ਕੋਲੋਂ ਕਬਜ਼ੇ ਹਟਾਏ ਜਾਣਗੇ: ਬਲਬੀਰ ਸਿੰਘ
ਪਟਿਆਲਾ, 30 ਅਪਰੈਲ
ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕਰਦਿਆਂ ਕਿਹਾ ਕਿ ਨਦੀਆਂ ਨੇੜੇ ਹੋਏ ਨਾਜਾਇਜ਼ ਕਬਜ਼ੇ ਹਟਾਏ ਜਾਣਗੇ। ਇਸ ਦੌਰਾਨ ਮੰਤਰੀ ਨੇ ਅਧਿਕਾਰੀਆਂ ਨੂੰ ਮਈ ’ਚ ਨਦੀਆਂ ਦੀ ਪੂਰੀ ਸਫ਼ਾਈ ਕਰਨ ਸਮੇਤ ਨਦੀਆਂ ਦੇ ਆਲੇ-ਦੁਆਲੇ ਹੋਏ ਨਾਜਾਇਜ਼ ਕਬਜ਼ਿਆਂ ਨੂੰ ਹਟਾਉਣ ਅਤੇ ਨਦੀਆਂ ਦੇ ਨਾਲ ਗਰੀਨ ਬੈਲੇਟ ਵਿਕਸਤ ਕਰਨ ਲਈ ਨਿਰਦੇਸ਼ ਦਿੱਤੇ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਪੀਡੀਏ ਦੇ ਮੁੱਖ ਪ੍ਰਸ਼ਾਸਕ ਮਨੀਸ਼ਾ ਰਾਣਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਅਤੇ ਪਟਿਆਲਾ ਵਿੱਚ ਦੁਬਾਰਾ ਹੜ ਵਰਗੀ ਸਥਿਤੀ ਨਹੀਂ ਪੈਦਾ ਹੋਣ ਦਿੱਤੀ ਜਾਵੇਗੀ। ਉਨ੍ਹਾਂ ਡਰੇਨੇਜ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਈ ਮਹੀਨੇ ਦੇ ਅੰਦਰ ਹੀ ਨਦੀਆਂ ਦੀ ਸਫ਼ਾਈ ਦਾ ਕੰਮ ਮੁਕੰਮਲ ਕੀਤਾ ਜਾਵੇ, ਜਿਥੇ ਬੰਨ੍ਹ ਬਣਾਉਣ ਦੀ ਜ਼ਰੂਰਤ ਹੈ, ਉਥੇ ਤੁਰੰਤ ਕੰਮ ਸ਼ੁਰੂ ਕੀਤਾ ਜਾਵੇ। ਉਨ੍ਹਾਂ ਫਲੌਲੀ ਵਿੱਚ ਵੱਡੀ ਨਦੀ ਨਾਲ ਪਈ ਜਗ੍ਹਾ ਨੂੰ ਗਰੀਨ ਬੈਲੇਟ ਵਜੋਂ ਵਿਕਸਤ ਕਰਨ ਲਈ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ। ਮੰਤਰੀ ਨੇ ਕਿਹਾ ਕਿ ਵੱਡੀ ਨਦੀ ਨੇੜਲੀਆਂ ਕਲੋਨੀਆਂ ਦਾ ਇਸ ਨਦੀ ’ਚ ਡਿੱਗਦਾ ਗੰਦਾ ਪਾਣੀ ਦੌਲਤਪੁਰ ਨੇੜੇ 15 ਐੱਮਐੱਲਡੀ ਦਾ ਐੱਸਟੀਪੀ ਅਤੇ ਸੰਨੀ ਐਨਕਲੇਵ ਦੇ ਪਿਛਲੇ ਪਾਸੇ 26 ਐੱਮਐੱਲਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਲੱਗਣ ਨਾਲ ਬੰਦ ਹੋ ਜਾਵੇਗਾ ਤੇ ਇਹ ਪਲਾਂਟ ਸਤੰਬਰ ਮਹੀਨੇ ਵਿੱਚ ਸ਼ੁਰੂ ਹੋ ਜਾਣਗੇ। ਅਰਬਨ ਅਸਟੇਟ, ਪੁੱਡਾ ਐਨਕਲੇਵਜ਼ ਦੇ ਹੋਰ ਕਲੋਨੀਆਂ ਦੀਆਂ ਰੈਜ਼ੀਡੈਂਸ ਵੇਲਫੇਅਰ ਸੁਸਾਇਟੀਆਂ ਨਾਲ ਬੈਠਕ ਕਰਦਿਆਂ ਸਿਹਤ ਮੰਤਰੀ ਨੇ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ।
ਜੁਝਾਰ ਨਗਰ ’ਚ ਪ੍ਰਾਇਮਰੀ ਸਕੂਲ ਬਣਾਉਣ ਦੇ ਨਿਰਦੇਸ਼
ਡਾ. ਬਲਬੀਰ ਸਿੰਘ ਨੇ ਜੁਝਾਰ ਨਗਰ ਵਿੱਚ ਪਾਰਕ ਨੇ ਨੇੜੇ ਪਈ ਖਾਲੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਇਥੇ ਪ੍ਰਾਇਮਰੀ ਸਕੂਲ ਬਣਾਉਣ ਲਈ ਕਾਰਵਾਈ ਆਰੰਭਣ ਦੇ ਆਦੇਸ਼ ਦਿੱਤੇ। ਜੁਝਾਰ ਨਗਰ ਦਾ ਸਕੂਲ ਗੁਰਦੁਆਰਾ ਸਾਹਿਬ ਵਿੱਚ ਚੱਲ ਰਿਹਾ ਹੈ ਤੇ ਇਥੇ 150 ਤੋਂ ਵੱਧ ਬੱਚੇ ਸਿੱਖਿਆ ਲੈ ਰਹੇ ਹਨ ਇਸ ਲਈ ਪਾਰਕ ਨਾਲ ਪਈ ਜਗ੍ਹਾ ’ਤੇ ਸਰਕਾਰੀ ਸਕੂਲ ਬਣਾਇਆ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ