ਮਸ਼ਹੂਰ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ’ਤੇ ਮੋਟਰਸਾਈਕਲ ਸਵਾਰਾਂ ਵਲੋਂ ਫਾਇਰਿੰਗ
ਮੋਹਾਲੀ - ਪੰਜਾਬੀ ਸੰਗੀਤ ਜਗਤ ਦੇ ਪ੍ਰੋਡਿਊਸਰ ਪੁਸ਼ਪਿੰਦਰ ਧਾਲੀਵਾਲ ਉਰਫ਼ ਪਿੰਕੀ ਧਾਲੀਵਾਲ ਦੇ ਘਰ ’ਤੇ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਸ ਦੇ ਦੱਸਣ ਮੁਤਾਬਕ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਦੇਰ ਸ਼ਾਮ ਸੈਕਟਰ-71 ਸਥਿਤ ਪਿੰਕੀ ਧਾਲੀਵਾਲ ਦੇ ਘਰ ’ਤੇ ਗੋਲੀਆਂ ਚਲਾਈਆਂ | ਇਹ ਇਲਾਕਾ ਥਾਣਾ ਮਟੌਰ ਅਧੀਨ ਪੈਂਦਾ ਹੈ ਅਤੇ ਇਸ ਇਲਾਕੇ ’ਚ ਹੋਰ ਵੀ ਕਈ ਗਾਇਕ ਅਤੇ ਵੱਡੇ ਰਾਜਨੀਤਕ ਆਗੂ ਰਹਿੰਦੇ ਹਨ |
ਐੱਸ. ਐੱਸ. ਪੀ. ਮੋਹਾਲੀ ਹਰਮਨਦੀਪ ਸਿੰਘ ਹਾਂਸ ਤੇ ਡੀ. ਐੱਸ. ਪੀ. ਸਿਟੀ 1 ਪ੍ਰਿਥਵੀ ਸਿੰਘ ਚਾਹਲ ਘਟਨਾ ਵਾਲੀ ਥਾਂ ’ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਿੰਕੀ ਧਾਲੀਵਾਲ ਦੇ ਘਰ ਦੇ ਗੇਟ ਅਤੇ ਕੰਧਾਂ ’ਤੇ ਗੋਲੀਆਂ ਦੇ ਨਿਸ਼ਾਨ ਸਨ | ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਪੁਲਸ ਬਦਮਾਸ਼ਾਂ ਦੀ ਪਛਾਣ ਕਰਨ ਲਈ ਸੀ. ਸੀ. ਟੀ. ਵੀ. ਫੁਟੇਜ ਹਾਸਲ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿਚ ਕਿਸੇ ਵੀ ਤਰਾਂ ਦਾ ਨੁਕਸਾਨ ਨਹੀਂ ਹੋਇਆ | ਦੱਸਣਯੋਗ ਹੈ ਕਿ ਪਿੰਕੀ ਧਾਲੀਵਾਲ ਹਾਲ ਹੀ ਵਿਚ ਉਸ ਸਮੇਂ ਸੁਰਖੀਆਂ ’ਚ ਆਇਆ ਸੀ, ਜਦੋਂ ਗਾਇਕਾ ਸੁਨੰਦਾ ਸ਼ਰਮਾ ਨੇ ਉਨ੍ਹਾਂ ’ਤੇ ਘਟੀਆ ਵਰਤਾਓ ਕਰਨ ਦਾ ਦੋਸ਼ ਲਾਇਆ ਸੀ |
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ