ਫਰੀ ਬਿਜਲੀ ਦੇਣ ਦੇ ਬਾਵਜੂਦ ਪੀ. ਐੱਸ. ਪੀ. ਸੀ. ਐੱਲ. ਵੱਡੇ ਮੁਨਾਫੇ 'ਚ, ਕੇਜਰੀਵਾਲ ਨੇ ਸਾਂਝੀ ਕੀਤੀ ਪੋਸਟ
ਪਟਿਆਲਾ : ਪੰਜਾਬ ਵਿਚ ਬਿਜਲੀ ਫਰੀ ਕਰਨ ਦੇ ਬਾਵਜੂਦ ਪੀ. ਐੱਸ. ਪੀ. ਸੀ. ਐੱਲ. ਮੁਨਾਫੇ ਵਿਚ ਆ ਗਿਆ ਹੈ। ਇਹ ਦਾਅਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ 900 ਕਰੋੜ ਰੁਪਏ ਦੇ ਮੁਨਾਫੇ ਵਿਚ ਆ ਗਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਜਿਹੜਾ ਪੀ. ਐੱਸ. ਪੀ. ਸੀ. ਐੱਲ. ਘਾਟੇ ਵਿਚ ਚੱਲ ਰਿਹਾ ਸੀ, ਅੱਜ ਉਹ ਫਰੀ ਬਿਜਲੀ ਦੇਣ ਦੇ ਬਾਵਜੂਦ ਵੀ ਫਾਇਦੇ ਵਿਚ ਹੈ। ਇਹ ਨਤੀਜੇ ਹਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਇਮਾਨਦਾਰ ਮਿਹਨਤ ਦੇ। ਇਸ ਸ਼ਾਨਦਾਰ ਉਪਲਬਧੀ ਲਈ ਉਹ ਪੰਜਾਬ ਦੇ ਤਿੰਨ ਕਰੋੜ ਲੋਕਾਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਹੁਤ ਬਹੁਤ ਸ਼ੁੱਭਕਾਮਨਾਵਾਂ ਦਿੰਦੇ ਹਨ।
ਕੇਜਰੀਵਾਲ ਨੇ ਟਵੀਟ ਨੇ ਇਕ ਅਖਬਾਰ ਵਿਚ ਛਪੀ ਖ਼ਬਰ ਵੀ ਸਾਂਝੀ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਪਿਛਲੇ ਵਿੱਤੀ ਸਾਲ 2023-24 ਦੌਰਾਨ ਥਰਮਲ ਪਾਵਰ ਉਤਪਾਦਨ ਅਤੇ ਬਿਜਲੀ ਦੀ ਵਿਕਰੀ ਵਿਚ ਸੁਧਾਰ ਤੋਂ ਬਾਅਦ ਲਗਭਗ 900 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ। ਬਿਜਲੀ ਖਪਤਕਾਰ ਰਾਹਤ ਦਾ ਸਾਹ ਲੈ ਸਕਦੇ ਹਨ ਕਿਉਂਕਿ ਬਿਜਲੀ ਰੈਗੂਲੇਟਰ ਵਲੋਂ ਬਿਜਲੀ ਦਰਾਂ ਵਿਚ ਕੋਈ ਵਾਧਾ ਕੀਤੇ ਜਾਣ ਦੀ ਸੰਭਾਵਨਾ ਨਹੀਂ ਹੈ। ਪੀ. ਐੱਸ. ਪੀ. ਸੀ. ਐੱਲ. ਨੇ ਛਿਮਾਹੀ ਆਡਿਟ ਰਿਪੋਰਟ ਅਨੁਸਾਰ ਸਤੰਬਰ 2023 ਤਕ 564.76 ਕਰੋੜ ਰੁਪਏ ਦਾ ਮੁਨਾਫਾ ਦਰਜ ਕੀਤਾ ਸੀ ਅਤੇ ਮਾਰਚ 2024 ਤਕ 336 ਕਰੋੜ ਰੁਪਏ ਦੀ ਹੋਰ ਕਮਾਈ ਕੀਤੀ ਸੀ।
ਇਸ ਤੋਂ ਇਲਾਵਾ, ਅਣ-ਆਡਿਟ ਕੀਤੇ ਅੰਕੜੇ ਪੁਸ਼ਟੀ ਕਰਦੇ ਹਨ ਕਿ ਪੀ.ਐੱਸ.ਪੀ.ਸੀ.ਐੱਲ. ਨੇ ਇੰਡੀਅਨ ਐਨਰਜੀ ਐਕਸਚੇਂਜ ਵਿਚ ਵਾਧੂ ਬਿਜਲੀ ਵੇਚ ਕੇ ਅਪ੍ਰੈਲ ਅਤੇ ਮਈ 2024 ਲਈ 286 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਜਾਣਕਾਰੀ ਅਨੁਸਾਰ ਪਛਵਾੜਾ ਕੋਲਾ ਖਾਨ ਤੋਂ ਕੋਲੇ ਦੀ ਸਪਲਾਈ ਨੇ ਨਾ ਸਿਰਫ ਰੋਪੜ ਅਤੇ ਲਹਿਰਾ ਮੁਹੱਬਤ ਵਿਖੇ ਥਰਮਲ ਉਤਪਾਦਨ ਵਿਚ ਸੁਧਾਰ ਕੀਤਾ ਹੈ, ਬਲਕਿ ਘਾਟੇ ਵਿਚ ਚੱਲ ਰਹੀ ਪੀ.ਐੱਸ.ਪੀ.ਸੀ.ਐੱਲ. ਨੂੰ ਮੁਨਾਫਾ ਕਮਾਉਣ ਵਾਲੀ ਕੰਪਨੀ ਵਿਚ ਬਦਲ ਦਿਤਾ ਹੈ। ਪਿਛਲੇ ਵਿੱਤੀ ਸਾਲ ਦੌਰਾਨ ਪੀ.ਐੱਸ.ਪੀ.ਸੀ.ਐੱਲ. ਨੇ ਗੋਇੰਦਵਾਲ ਸਾਹਿਬ ਥਰਮਲ ਪ੍ਰਾਜੈਕਟ ਨੂੰ ਖਰੀਦਿਆ ਸੀ ਅਤੇ ਰਾਜ ਦੇ ਸੈਕਟਰ ਵਿਚ ਤੀਜਾ ਥਰਮਲ ਪਲਾਂਟ ਸ਼ਾਮਲ ਹੋਣ ਨਾਲ ਬਿਜਲੀ ਸਪਲਾਈ ਵਿਚ ਵੀ ਸੁਧਾਰ ਹੋਇਆ ਹੈ।
DC honours badminton player with medal
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ