ਗੁਜਰਾਤ ਨੇ ਬੰਗਲੂਰੂ ਨੂੰ 28 ਦੌੜਾਂ ਨਾਲ ਹਰਾਇਆ
ਮਯੰਕ ਯਾਦਵ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਗੁਜਰਾਤ ਸੁਪਰ ਜਾਇੰਟਸ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਰੌਇਲ ਚੈਲੰਜਰਜ਼ ਬੰਗਲੂੂਰੂ ਨੂੰ 28 ਦੌੜਾਂ ਨਾਲ ਹਰਾ ਦਿੱਤਾ। ਪਹਿਲਾਂ ਬੱਲੇਬਾਜ਼ਾਂ ਕਰਦਿਆਂ ਲਖਨਊ ਨੇ 182 ਦੌੜਾਂ ਦਾ ਟੀਚਾ ਦਿੱਤਾ ਸੀ ਪਰ ਬੰਗਲੂਰੂ ਦੀ ਪਾਰੀ 19.4 ਓਵਰਾਂ ਵਿੱਚ 153 ਦੌੜਾਂ ’ਤੇ ਹੀ ਸਿਮਟ ਗਈ। ਲਖਨਊ ਵੱਲੋਂ ਮਯੰਕ ਨੇ ਚਾਰ ਓਵਰਾਂ ਵਿੱਚ 14 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।
ਇਸ ਤੋਂ ਪਹਿਲਾਂ ਸਲਾਮੀ ਬੱਲੇਬਾਜ਼ ਕੁਇੰਟਨ ਡੀ ਕਾਕ ਦੀਆਂ 56 ਗੇਂਦਾਂ ’ਚ 81 ਦੌੜਾਂ ਦੀ ਸ਼ਾਨਦਾਰ ਪਾਰੀ ਦੀ ਬਦੌਲਤ ਲਖਨਊ ਸੁਪਰ ਜਾਇੰਟਸ ਨੇ ਪੰਜ ਵਿਕਟਾਂ ’ਤੇ 181 ਦੌੜਾਂ ਬਣਾਈਆਂ ਸਨ। ਨਿਕੋਲਸ ਪੂਰਨ ਨੇ ਆਖਰੀ ਓਵਰਾਂ ਵਿੱਚ 21 ਗੇਂਦਾਂ ’ਚ ਪੰਜ ਛੱਕਿਆਂ ਦੀ ਮਦਦ ਨਾਲ ਨਾਬਾਦ 40 ਦੌੜਾਂ ਬਣਾਈਆਂ। -ਪੀਟੀਆਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ