ਗੜਿਆਂ ਨੇ ਖਰਬੂਜ਼ੇ ਤੇ ਤਰਬੂਜ਼ਾਂ ਦੀ ਮਿਠਾਸ ਘਟਾਈ ਅਤੇ ਸਬਜ਼ੀਆਂ ਦੀ ਫਸਲ ਦਾ ਕੀਤਾ ਭਾਰੀ ਨੁਕਸਾਨ ਕੀਤਾ
ਪਟਿਆਲਾ, 4 ਮਈ
ਹਲਕਾ ਸਨੌਰ ਦੇ ਪਿੰਡ ਸੁਨਿਆਰਹੇੜੀ ਵਿੱਚ ਪਿਛਲੇ ਦਿਨੀਂ ਪਏ ਗੜਿਆਂ ਅਤੇ ਬਰਸਾਤ ਨੇ ਕਿਸਾਨਾਂ ਦੀ ਖਰਬੂਜ਼ੇ, ਤਰਬੂਜ਼ ਅਤੇ ਸਬਜ਼ੀਆਂ ਦੀ ਫਸਲ ਦਾ ਭਾਰੀ ਨੁਕਸਾਨ ਕੀਤਾ ਹੈ। ਕਿਸਾਨਾਂ ਨੇ ਦੱਸਿਆ ਕਿ ਖਰਬੂਜ਼ੇ ਅਤੇ ਤਰਬਜ਼ਾਂ ਦੇ 70 ਤੋਂ 80 ਏਕੜ ਗੜਿਆਂ ਨਾਲ ਖਰਾਬ ਹੋਣ ਕਰਕੇ ਕਿਸਾਨਾਂ ਦਾ ਕਰੀਬ 50 ਲੱਖ ਦਾ ਵਿੱਤੀ ਨੁਕਸਾਨ ਹੋ ਗਿਆ। ਕਿਸਾਨਾਂ ਵੱੱਲੋਂ ਸਾਂਝੇ ਤੌਰ ’ਤੇ ਦਿੱਤੀ ਗਈ ਜਾਣਕਾਰੀ ਮੁਤਾਬਿਕ ਇਸ ਦੌਰਾਨ ਬਲਦੇਵ ਸਿੰਘ ਦੇ ਖਰਬੂਜ਼ੇ ਅਤੇ ਤਰਬੂਜ਼ ਦੇ 9 ਏਕੜ, ਗੁਰਪ੍ਰੀਤ ਸਿੰਘ ਦੇ 8 ਏਕੜ, ਅਰਸ਼ਪ੍ਰੀਤ ਸਿੰਘ ਤੇ ਸੰਦੀਪ ਸਿੰਘ ਦੇ 10-10 ਏਕੜ, ਹਰਦੀਪ ਸਿੰਘ ਤੇ ਹੇਮ ਸਿੰਘ ਦੇ 5-5 , ਨਵਦੀਪ ਸਿੰਘ ਤੇ ਭੁਪਿੰਦਰ ਸਿੰਘ ਦੇ 6- 6, ਜਸਪਾਲ ਸਿੰਘ ਦੇ 7, ਰਾਏ ਸਿੰਘ ਦਾ ਡੇਢ ਏਕੜ, 5 ਏਕੜ, ਹਰਮੇਸ਼ ਸਿੰਘ ਦੇ ਢਾਈ ਏਕੜ ਭਿੰਡੀ, ਜੋਧਾ ਸਿੰਘ ਤੇ ੳਜਾਗਰ ਸਿੰਘ ਦਾ 1-1 ਏਕੜ ਦਾ ਨਕਸਾਨ ਹੋਇਆ ਹੈ। ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵਿਚੋਂ ਬਹੁਤਿਆਂ ਨੇ ਇਹ ਜ਼ਮੀਨ ਠੇਕੇ ’ਤੇ ਲੈ ਕੇ ਖੇਤੀ ਵਿਭਿੰਨਤਾ ਨੂੰ ਮੁੱਖ ਰੱਖਦੇ ਹੋਏ ਇਨ੍ਹਾਂ ਫਸਲਾਂ ਦੀ ਖੇਤੀ ਕੀਤੀ ਸੀ ਪਰ ਬੇਮੌਸਮੇ ਗੜਿਆਂ ਨੇ ਉਨ੍ਹਾਂ ਦੀਆਂ ਆਸਾਂ ’ਤੇ ਪਾਣੀ ਫੇਰ ਕੇ ਰੱਖ ਦਿੱਤਾ। ਕਿਸਾਨਾਂ ਨੇ ਸਰਕਾਰ ਤੋਂ ਉਨ੍ਹਾਂ ਦੇ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ ਹੈ।
ਨੁਕਸਾਨ ਦੀ ਭਰਪਾਈ ਕਰੇਗੀ ਸਰਕਾਰ: ਪਠਾਣਮਾਜਰਾ
ਹਲਕਾ ਸਨੌਰ ਦੇ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਕਹਿਣਾ ਸੀ ਕਿ ਕਿਸਾਨਾਂ ਦੀਆਂ ਸਬਜ਼ੀਆਂ ਅਤੇ ਫਲਾਂ ਦੀਆਂ ਫਸਲਾਂ ਦੇ ਗੜੇਮਾਰੀ ਅਤੇ ਮੀਂਹ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਕਿਸਾਨਾਂ ਦੀ ਲੋੜੀਂਦੀ ਮਦਦ ਕਰੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਟਿਆਲਾ ਜ਼ਿਲ੍ਹੇ ਵਿੱਚ ਰੀਤਖੇੜੀ ਲਿੰਕ ਸੜਕ ਦੇ ਨਿਰਮਾਣ ਵਿੱਚ ਬੇਨਿਯਮੀਆਂ ਦਾ ਪਤਾ ਲੱਗਣ ਤੋਂ ਬਾਅਦ ਠੇਕੇਦਾਰ ਵਿਰੁੱਧ ਕਾਰਨ ਦੱਸੋ ਨੋਟਿਸ ਜਾਰੀ ਕਰਨ ਅਤੇ ਉਸ ਦੀਆਂ ਅਦਾਇਗੀਆਂ ਰੋਕਣ ਦੇ ਹੁਕਮ ਦਿੱਤੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਅੱਜ ਤਿੰਨ ਨਿਰਮਾਣ ਅਧੀਨ ਸੜਕਾਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ ਦੋ ਸੜਕਾਂ ਦਾ ਨਿਰਮਾਣ ਕਾਰਜ ਸਹੀ ਪਾਇਆ ਗਿਆ, ਜਦੋਂ ਕਿ ਇੱਕ ਸੜਕ ਦੇ ਨਿਰਮਾਣ ਵਿੱਚ ਖ਼ਾਮੀ ਪਾਈ ਗਈ।
ਕਾਰਪੋਰੇਸ਼ਨ ਦੇ ਅਧੀਨ ਆਉਂਦੇ ਖੰਭਿਆਂ ’ਤੇ ਲਟਕ ਰਹੀਆਂ ਗੈਰ-ਮਨਜ਼ੂਰ ਤਾਰਾਂ ਨੂੰ ਲੈ ਕੇ ਜ਼ੀਰੋ ਟਾਲਰੈਂਸ ਨੀਤੀ- ਮੇਅਰ ਕੁੰਦਨ ਗੋਗੀਆ
77 ਸਾਲ ਦੀ ਹੋਈ 'ਡਰੀਮ ਗਰਲ', ਜਾਣੋ ਕਿਹੋ ਜਿਹਾ ਰਿਹਾ ਫ਼ਿਲਮਾਂ ਤੋਂ ਲੈ ਕੇ ਸੰਸਦ ਤੱਕ ਦਾ ਸਫ਼ਰ